ਪ੍ਰਕਾਸ਼ ਮਾਡਲ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਪ੍ਰਕਾਸ਼ ਮਾਡਲ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Mon, 13 Apr 2026 03:43 PM (IST)
Updated Date: Tue, 14 Apr 2026 04:01 AM (IST)
ਲਖਵਿੰਦਰ ਸੋਨੂੰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦਾ ਅੱਠਵੀਂ ਜਮਾਤ ਦਾ ਨਤੀਜੇ ਸ਼ਾਨਦਾਰ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਮਡੀ ਕੈਂਡੀ ਸੁਖਰਾਜ ਸਿੰਘ ਨੇ ਦੱਸਿਆ ਕਿ ਕਲਪਨਾ ਨੇ 96 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਅਲੀਜ਼ਾ ਕੁਮਾਰੀ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਰੀਆ ਨੇ 93 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੀ ਪ੍ਰਿੰ. ਤੇਜਿੰਦਰ ਕੌਰ ਨੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਕੈਂਡੀ ਸੁਖਰਾਜ ਸਿੰਘ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਪ੍ਰਬੰਧਕਾਂ ਨੇ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।।ਇਸ ਮੌਕੇ ਸਟਾਫ ਮੈਂਬਰ ਗੀਤਾ ਦੇਵੀ, ਕਮਲਜੀਤ ਅਤੇ ਪਲਵੀ ਵੀ ਮੌਜੂਦ ਸਨ।