ਹੀਟ ਵੇਵ ਦਾ ਕਹਿਰ: ਪੰਜਾਬ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਹੁਣ ਸਵੇਰੇ ਇਸ ਸਮੇਂ ਤੋਂ ਮਿਲਣਗੀਆਂ ਸੇਵਾਵਾਂ
ਨਵੇਂ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸੇਵਾ ਕੇਂਦਰ ਹੁਣ ਸਵੇਰੇ 07:30 ਵਜੇ ਤੋਂ ਦੁਪਹਿਰ 03:30 ਵਜੇ ਤੱਕ ਖੁੱਲ੍ਹੇ ਰਹਿਣਗੇ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੀ। ਇਹ ਨਵੇਂ ਸਮੇਂ 25 ਮਈ ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਜਾਂ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਵੱਲੋਂ ਜਾਰੀ ਹੋਣ ਵਾਲੀਆਂ ਹੋਰ ਹਦਾਇਤਾਂ ਤੱਕ ਜਾਰੀ ਰਹਿਣਗੇ।
Publish Date: Mon, 25 May 2026 04:36 PM (IST)
Updated Date: Mon, 25 May 2026 04:38 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਚੱਲ ਰਹੀ ਭਿਆਨਕ ਗਰਮੀ ਤੇ ਹੀਟ ਵੇਵ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਵੱਲੋਂ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਦੇ ਕਾਰਜਕਾਰੀ ਸਮਿਆਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਦਫ਼ਤਰੀ ਸਮਿਆਂ ਵਿੱਚ ਕੀਤੀ ਗਈ ਸੋਧ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਨਾਗਰਿਕਾਂ ਨੂੰ ਗਰਮੀ ਦੌਰਾਨ ਘੱਟ ਤੋਂ ਘੱਟ ਦਿੱਕਤ ਦਾ ਸਾਹਮਣਾ ਕਰਨਾ ਪਵੇ।