ਰਾਹੋਂ ਪੁਲਿਸ ਵੱਲੋਂ ਸ਼ੱਕੀ ਵਾਹਨਾਂ ਦੀ ਜਾਂਚ
ਰਾਹੋਂ ਪੁਲਿਸ ਵੱਲੋਂ ਸ਼ੱਕੀ ਵਾਹਨਾਂ ਦੀ ਜਾਂਚ
Publish Date: Thu, 07 May 2026 05:18 PM (IST)
Updated Date: Fri, 08 May 2026 04:09 AM (IST)
07ਐਨਐਸਆਰ26ਪੀ ਰਾਹੋਂ ਪੁਲਿਸ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਦੀ ਹੋਈ। ਪੰਜਾਬੀ ਜਾਗਰਣ ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਰਾਹੋਂ ਪੁਲਿਸ ਵੱਲੋਂ ਫਿਲੋਰ ਰੋਡ ਤੇ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ। ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕੇ ਸ਼ੱਕੀ ਗਤੀਵਿਧੀਆਂ ਨੂੰ ਰੋਕਣ ਅਤੇ ਇਲਾਕੇ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵੱਲੋਂ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀ ਵਾਹਨਾਂ ਨੂੰ ਰੋਕ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਸਹੀ ਨੰਬਰ ਪਲੇਟਾਂ ਦੀ ਵਰਤੋਂ ਕਰਨ।।ਉਨ੍ਹਾਂ ਆਮ ਜਨਤਾ ਨੂੰ ਜਾਂਚ ਦੌਰਾਨ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਤਾਂ ਜੋ ਸੁਰੱਖਿਅਤ ਵਾਤਾਵਰਣ ਬਣਾਇਆ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।