ਰਮਨਦੀਪ ਸਿੰਘ ਬਾਵਾ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਜਲ ਪ੍ਰਵਾਹ
ਰਮਨਦੀਪ ਸਿੰਘ ਬਾਵਾ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਜਲ ਪ੍ਰਵਾਹ
Publish Date: Fri, 08 May 2026 04:30 PM (IST)
Updated Date: Sat, 09 May 2026 04:06 AM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ,
ਸ੍ਰੀ ਕੀਰਤਪੁਰ ਸਾਹਿਬ: ਸ੍ਰੀ ਕੀਰਤਪੁਰ ਸਾਹਿਬ ਦੇ ਨਾਲ ਲੱਗਦੇ ਸਰਹੱਦੀ ਇਲਾਕੇ ਨਾਲਾਗੜ੍ਹ ਤੋਂ ਕਾਗਰਸ ਦੇ ਵਿਧਾਇਕ ਹਰਦੀਪ ਸਿੰਘ ਬਾਵਾ ਦੇ ਭਰਾ ਰਮਨਦੀਪ ਸਿੰਘ ਬਾਵਾ ਦੀਆਂ ਅਸਥੀਆਂ ਅੱਜ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਾਲ ਲੱਗਦੇ ਸਤਲੁਜ ਦਰਿਆ ’ਤੇ ਬਣੇ ਅਸਤਘਾਟ ਤੋਂ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਹਰਦੀਪ ਸਿੰਘ ਬਾਵਾ ਦੇ ਨਾਲ ਹਿਮਾਚਲ ਤੋਂ ਐੱਸਜੀਪੀਸੀ ਮੈਂਬਰ ਦਲਜੀਤ ਸਿੰਘ ਭਿੰਡਰ ਸਮੇਤ ਰਿਸ਼ਤੇਦਾਰ ਦੋਸਤ ਅਤੇ ਪਰਿਵਾਰਿਕ ਮੈਂਬਰ ਸ਼ਾਮਲ ਸਨ। ਹਰਦੀਪ ਸਿੰਘ ਬਾਵਾ ਨੇ ਸਿੱਖੀ ਨਿਯਮਾਂ ਅਨੁਸਾਰ ਨਮ ਅੱਖਾਂ ਨਾਲ ਆਪਣੇ ਭਰਾ ਨੂੰ ਅੰਤਿਮ ਵਿਦਾਈ ਦਿੱਤੀ।
ਦੱਸਣ ਯੋਗ ਹੈ ਕੀ ਹਰਦੀਪ ਸਿੰਘ ਬਾਵਾ ਦੇ ਭਰਾ ਪਿਛਲੇ ਦਿਨੀ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜ਼ੇ ਸਨ। ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਹੈਡ ਗ੍ਰੰਥੀ ਵੱਲੋਂ ਅਰਦਾਸ ਕਰਨ ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਗਏ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਇਲਾਹੀ ਬਾਣੀ ਸਰਵਣ ਕੀਤੀ ਅਤੇ ਵੱਖ-ਵੱਖ ਰਾਜਨੀਤਿਕ ਨੁਮਾਇੰਦਿਆਂ ਅਤੇ ਧਾਰਮਿਕ ਸ਼ਖਸੀਅਤਾਂ ਨੇ ਬਾਵਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕ ਹਰਦੀਪ ਸਿੰਘ ਬਾਵਾ ਨੇ ਦੁੱਖ ਸਾਂਝਾ ਕਰਨ ਆਈਆ ਸ਼ਖਸੀਅਤਾਂ ਨਾਲ ਗੱਲਬਾਤ ਕੀਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੇ ਹੋਣ ਤੇ ਧੰਨਵਾਦ ਵੀ ਕੀਤਾ। ਇਸੇ ਦੌਰਾਨ ਯੁਵਰਾਜ ਸਿੰਘ ਸੈਣੀ, ਦਲਜੀਤ ਸਿੰਘ ਭਿੰਡਰ, ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਸਮੇਤ ਆਸ ਪਾਸ ਇਲਾਕੇ ਦੇ ਮੁਹਤਬਰ ਹਾਜ਼ਰ ਸਨ।