ਨਸ਼ਾ ਕਰਨ ਦੇ ਆਦੀ 4 ਵਿਅਕਤੀਆਂ ਗ੍ਰਿਫਤਾਰ
ਰੂਪਨਗਰ ਪੁਲਿਸ ਨੇ ਨਸ਼ਾ ਕਰਨ ਦੇ ਆਦੀ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
Publish Date: Sat, 18 Oct 2025 04:11 PM (IST)
Updated Date: Sat, 18 Oct 2025 04:11 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਰਗਣ, ਰੂਪਨਗਰ : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵਲੋ ਐਨਡੀਪੀਐਸ. ਐਕਟ ਦੇ ਵੱਖ-ਵੱਖ ਮੁੱਕਦਮਿਆਂ ਵਿਚ ਨਸ਼ਾ ਕਰਨ ਦੇ ਆਦੀ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਤਿਉਹਾਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 66 ਚਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਥਾਣਾ ਸਦਰ ਮੋਰਿੰਡਾ ਵੱਲੋਂ ਨਸ਼ਾ ਕਰਨ ਦੇ ਆਦੀ ਮਨਦੀਪ ਸਿੰਘ ਵਾਸੀ ਪਿੰਡ ਰੌਣੀ ਕਲਾਂ ਨੂੰ ਗ੍ਰਿਫਤਾਰ ਕੀਤਾ ਗਿਆ, ਥਾਣਾ ਕੀਰਤਪੁਰ ਸਾਹਿਬ ਨਸ਼ਾ ਕਰਨ ਦੇ ਆਦੀ ਗੱਗੀ ਸਿੰਘ ਵਾਸੀ ਪਿੰਡ ਕਿਲਾ ਭਰੀਆ ਥਾਣਾ ਲੋਗੋਵਾਲ ਜ਼ਿਲ੍ਹਾ ਸੰਗਰੂਰ ਅਤੇ ਗੋਰਵ ਕੋਸ਼ਲ ਵਾਸੀ ਵਾਰਡ ਨੰਬਰ 02, ਮੁਹੱਲਾ ਫਤਿਹਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਇਕਬਾਲ ਸਿੰਘ ਵਾਸੀ ਪਿੰਡ ਮਹਿਰੋਲੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾ ਖਿਲਾਫ ਐਨਡੀਪੀਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। ਜਿਨ੍ਹਾਂ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਟ੍ਰੈਫਿਕ ਪੁਲਿਸ ਰੂਪਨਗਰ ਵੱਲੋਂ ਸ਼ਰਾਬ ਪੀਕੇ ਵਾਹਨ ਚਲਾਉਣ, ਟ੍ਰਿਪਲ ਰਾਈਡਿੰਗ, ਗਲਤ ਪਾਰਕਿੰਗ ਕਰਕੇ ਆਵਾਜਾਈ ਵਿਚ ਵਿਘਨ ਪਾਉਣ, ਬੁਲਟ ਮੋਟਰਸਾਇਲਾ ਵਿਚ ਮੋਡੀਫਾਈਡ ਸਲੈਂਸਰਾ ਦੀ ਵਰਤੋ ਕਰਨ ਅਤੇ ਹੋਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 66 ਚਲਾਨ ਕੀਤੇ ਗਏ।