ਵਿਅਕਤੀ ਨੇ ਨਹਿਰ ’ਚ ਮਾਰੀ ਛਾਲ
ਵਿਅਕਤੀ ਨੇ ਨਹਿਰ ’ਚ ਮਾਰੀ ਛਾਲ
Publish Date: Sat, 15 Nov 2025 07:53 PM (IST)
Updated Date: Sun, 16 Nov 2025 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਸ਼੍ਰੀ ਚਮਕੌਰ ਸਾਹਿਬ : ਸ਼ਨੀਵਾਰ ਦੇਰ ਸ਼ਾਮ ਇੱਕ ਵਿਆਕਤੀ ਵੱਲੋਂ ਸਰਹਿੰਦ ਨਹਿਰ ਦੇ ਪੁਲ ਤੋਂ ਛਾਲ ਮਾਰ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਸਬੰਧੀ ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਵਿਆਕਤੀ ਨੇ ਪਹਿਲਾਂ ਆਪਣਾ ਮੋਟਰਸਾਇਕਲ ਟਰੱਕ ਯੂਨਿਅਨ ਦੇ ਨੇੜੇ ਖੜ੍ਹਾ ਕੀਤਾ ਅਤੇ ਫਿਰ ਘਰ ਫੋਨ ਵੀ ਕੀਤਾ। ਇਸ ਤੋਂ ਬਾਅਦ ਉਸ ਨੇ ਪੁਲ ਤੋਂ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਦੌਰਾਨ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਛਾਲ ਮਾਰਨ ਵਾਲੇ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ।