ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਆਪ : ਕਮਿੱਕਰ ਡਾਢੀ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਆਪ:ਕਮਿੱਕ
Publish Date: Fri, 05 Dec 2025 03:47 PM (IST)
Updated Date: Sat, 06 Dec 2025 04:00 AM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਮਾਰਕੀਟ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਅਤੇ ਹਲਕਾ ਸੰਗਠਨ ਇੰਚਾਰਜ ਕਮਿੱਕਰ ਸਿੰਘ ਡਾਢੀ ਨੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਵਿਕਾਸ ਕਰਵਾਏ ਗਏ ਤੇ ਥਾਂ-ਥਾਂ ’ਤੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨਾਂ ਕਿਹਾ ਕਿ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਸੂਬਾ ਸਰਕਾਰ ਦੀ ਕਾਰਗੁਜ਼ਾਰੀ ਬਹੁਤ ਵਧੀਆ ਚੱਲ ਰਹੀ ਹੈ ਤੇ ਲੋਕ ਆਮ ਆਦਮੀ ਪਾਰਟੀ ਨੂੰ ਪਸੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹੀ ਮੁੱਖ ਕਾਰਨ ਰਹੇਗਾ ਜਦੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਵਿਚ ਆਪ ਵੱਲੋਂ ਉਤਾਰੇ ਗਏ ਉਮੀਦਵਾਰ ਵੱਡੇ ਫਰਕ ਦੇ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਵੱਡੇ ਪੱਧਰ ’ਤੇ ਕੰਮ ਕਰ ਰਹੇ ਹਨ ਤੇ ਸਥਾਨਕ ਸਕੂਲ ਆਫ ਐਮੀਨੈਂਸ ’ਚ ਕਰੋੜਾਂ ਰੁਪਏ ਲਾਗਤ ਨਾਲ ਇਮਾਰਤ ਤੇ ਖੇਡ ਮੈਦਾਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 350 ਸਾਲਾ ਸ਼ਹੀਦੀ ਸਮਾਗਮ ਵੱਡੇ ਪੱਧਰ ’ਤੇ ਮਨਾ ਕੇ ਪੰਜਾਬ ਸਰਕਾਰ ਨੇ ਸਾਬਿਤ ਕੀਤਾ ਹੈ ਕਿ ਇਹ ਲੋਕ ਹਿਤੈਸ਼ੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਨੂੰ ਗੁਰੂ ਸਾਹਿਬ ਦੇ ਸਤਿਕਾਰ ਵਿਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਨਮਨ ਕੀਤਾ ਗਿਆ। ਇਸ ਦੇ ਇਲਾਵਾ ਉਨ੍ਹਾਂ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਵਿਸ਼ਵ ਪੱਧਰੀ ਯੂਨੀਵਰਸਿਟੀ ਦੇਣ ਦਾ ਐਲਾਨ ਵੀ ਕੀਤਾ ਹੈ। ਉਨਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਨੂੰ ਚੌੜਾ ਅਤੇ ਮਜਬੂਤ ਬਣਾਇਆ ਜਾ ਰਿਹਾ ਹੈ, ਹਲਕੇ ਦੇ ਹਰ ਇੱਕ ਪਿੰਡ ਵਿਚ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਰਹੀ ਹੈ।