ਬੀਕੇਯੂ ਰਾਜੇਵਾਲ ਵੱਲੋਂ ਬਿਜਲੀ-ਬੀਜ ਸੋਧ ਬਿਲ ਦਾ ਵਿਰੋਧ
ਬੀਕੇਯੂ ਰਾਜੇਵਾਲ ਵੱਲੋਂ ਬਿਜਲੀ-ਬੀਜ ਸੋਧ ਬਿਲ ਦਾ ਵਿਰੋਧ
Publish Date: Wed, 07 Jan 2026 05:45 PM (IST)
Updated Date: Wed, 07 Jan 2026 05:48 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਅਨਾਜ ਮੰਡੀ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਵਿਸ਼ੇਸ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬਲਾਕ ਪ੍ਰਧਾਨ ਜਰਨੈਲ ਸਿੰਘ ਸਰਹਾਣਾ ਤੇ ਹਰਿੰਦਰ ਸਿੰਘ ਮਾਜਰੀ ਨੇ ਕਿਹਾ ਕਿ ਬਿਜਲੀ ਤੇ ਬੀਜ ਸੋਧ ਬਿਲ ਬਹੁਤ ਹੀ ਗੰਭੀਰ ਮੁੱਦੇ ਹਨ। ਉਨ੍ਹਾਂ ਕਿਹਾ ਕਿ ਇਸ ਬਿਲ ਰਾਹੀਂ ਕੇਂਦਰ ਸਰਕਾਰ ਬੀਜ ਨੂੰ ਵੀ ਕੰਟਰੋਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਪੰਜਾਬ ਦੀਆਂ ਜੱਥੇਬੰਦੀਆਂ ਦੇ ਵਿਰੋਧ ਕਾਰਨ ਬਿਲ ਪੇਸ਼ ਹੋਣ ਤੋਂ ਰੁਕ ਗਏ ਸਨ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਵਿਚ ਹੀ ਸਾਰੇ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਜਾਵੇਗਾ ਤੇ ਇਲਾਕਾ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਜ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਚ ਬੇਹੱਦ ਨਿਘਾਰ ਆਇਆ ਹੈ ਤੇ ਕੋਈ ਵੀ ਵਿਅਕਤੀ ਖੁਦ ਨੂੰ ਸੁਰੱਖਿਤ ਮਹਿਸੂਸ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਜੇਕਰ ਇਸ ਦੇ ਪ੍ਰਤੀ ਸਰਕਾਰਾਂ ਨੇ ਹੁਣ ਵੀ ਸੂਝਬੂਝ ਨਾਲ ਕੰਮ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿਚ ਇਸ ਦੇ ਭਿਆਨਕ ਨਤੀਜੇ ਨਿਕਲਣਗੇ।