ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਏਐੱਸਆਈ ਦੀ ਮੌਤ
ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਏਐੱਸਆਈ ਦੀ ਮੌਤ
Publish Date: Fri, 09 Jan 2026 07:20 PM (IST)
Updated Date: Fri, 09 Jan 2026 07:21 PM (IST)
ਪੁਸ਼ਵਿੰਦਰ ਗੋਲੀਆ, ਪੰਜਾਬੀ ਜਾਗਰਣ, ਘਨੌਲੀ : ਘਨੌਲੀ ਬੱਸ ਸਟੈਂਡ ਨੇੜੇ ਇੱੱਕ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਦੇ ਕਾਰਨ ਰੂਪਨਗਰ ਪੁਲਿਸ ਦੇ ਇੱਕ ਏਐੱਸਆਈ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਲਾਈਨ ਰੂਪਨਗਰ ਵਿਖੇ ਤੈਨਾਤ ਏਐੱਸਆਈ ਅਸ਼ਵਨੀ ਦਿਵੇਦੀ ਪੁੱਤਰ ਰਾਮ ਮੂਰਤੀ ਦਿਵੇਦੀ ਵਾਸੀ ਪਿੰਡ ਬਰਾਰੀ ਨੂੰ ਘਨੌਲੀ ਬੱਸ ਸਟੈਂਡ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸੜਕ ਸੁਰੱਖਿਆ ਫੋਰਸ ਘਨੌਲੀ ਦੀ ਟੀਮ ਦੁਆਰਾ ਮੁੱਢਲੀ ਸਹਾਇਤਾ ਦੇਣ ਉਪਰੰਤ ਸਰਕਾਰੀ ਹਸਪਤਾਲ ਰੂਪਨਗਰ ਪਹੁੰੰਚਾਇਆ ਗਿਆ ਪ੍ਰੰਤੂ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਇਲਾਜ ਦੌਰਾਨ ਦਮ ਤੋੜ ਗਿਆ। ਪੁਲੀਸ ਚੌਕੀ ਘਨੌਲੀ ਦੇ ਇੰਚਾਰਜ ਸੋਹਣ ਸਿੰੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮ੍ਰਿਤ਼ਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਦੇ ਮੁਰਦਾਘਰ ਵਿਚ ਰਖਵਾਉਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।