ਖੋਖਰ ਵਿਖੇ ਲੜਕੀਆਂ ਦੇ ਕਬੱਡੀ ਮੈਚ ’ਚ ਹਰਿਆਣਾ ਨੇ ਪੰਜਾਬ ਨੂੰ ਹਰਾਇਆ
ਖੋਖਰ ਵਿਖੇ ਲੜਕੀਆਂ ਦੇ ਕਬੱਡੀ ਮੈਚ ਵਿਚ ਹਰਿਆਣਾ ਨੇ ਪੰਜਾਬ ਨੂੰ ਹਰਾਇਆ
Publish Date: Wed, 14 Jan 2026 05:03 PM (IST)
Updated Date: Wed, 14 Jan 2026 05:06 PM (IST)

ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਦੋਹਾ ਟੀਮਾਂ ਨੂੰ ਆਸ਼ੀਰਵਾਦ ਦਿੱਤਾ ਗੁਰਮੁੱਖ ਸਿੰਘ ਸਲਾਹਪੁਰੀ, ਪੰਜਾਬੀ ਜਾਗਰਣ ਬੇਲਾ : ਪਿੰਡ ਖੋਖਰ ਵਿਖੇ ਪੁਰਾਣੇ ਸਮਿਆਂ ਤੋਂ ਕਰਵਾਏ ਜਾ ਰਹੇ ਤਿੰਨ ਦਿਨਾਂ ਮਾਘੀ ਖੇਡ ਮੇਲੇ ਦੌਰਾਨ ਪੰਜਾਬ ਅਤੇ ਹਰਿਆਣਾ ਦੀਆਂ ਲੜਕੀਆਂ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੋਹਾਂ ਟੀਮਾਂ ਦੀਆਂ ਖਿਡਾਰਨਾਂ ਨਾਲ ਜਾਣ ਪਛਾਣ ਕਰਦੇ ਹੋਏ ਆਸ਼ੀਰਵਾਦ ਦਿੱਤਾ। ਉਨ੍ਹਾਂ ਖਿਡਾਰਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਮੌਕੇ ਉਨਾਂ ਦੇ ਨਾਲ ਗੁਰਚਰਨ ਸਿੰਘ ਮਾਣੇਮਾਜਰਾ, ਰੋਹਿਤ ਸੱਭਰਵਾਲ ਬਲਾਕ ਸੰਮਤੀ ਮੈਂਬਰ, ਗੁਰਮੇਲ ਸਿੰਘ ਬਹਿਰਾਮਪੁਰ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਬਲੀਏਵਾਲ ਆਦਿ ਵੀ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਖੇਡ ਮੇਲੇ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਲੜਕੀਆ ਦੇ ਮੈਚ ਵਿਚ ਹਰਿਆਣਾ ਦੀ ਟੀਮ ਨੇ ਪਹਿਲਾ ਤੇ ਪੰਜਾਬ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਜੇਤੂ ਰਹੀ ਹਰਿਆਣਾ ਦੀ ਟੀਮ ਨੂੰ ਪਹਿਲਾ ਇਨਾਮ 31,000 ਰੁਪਏ ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਪੰਜਾਬ ਦੀ ਟੀਮ ਨੂੰ 21,000 ਰੁਪਏ ਨਕਦ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਲੇਸ਼ੀਆ ਕਬੱਡੀ ਕੱਪ ਦੀ ਜੇਤੂ ਟੀਮ ਦੀ ਮੈਂਬਰ ਰਹੀ ਅਰਸ਼ਪ੍ਰੀਤ ਕੌਰ ਸ਼੍ਰੀ ਚਮਕੌਰ ਸਾਹਿਬ ਦਾ ਪ੍ਰਬੰਧਕਾਂ ਤੇ ਗ੍ਰਾਮ ਪੰਚਾਇਤ ਖੋਖਰ ਵੱਲੋਂ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੁਲੱਖਣ ਸਿੰਘ ਬੈਂਸ ਜ਼ਿਲ੍ਹਾ ਪ੍ਰੀਸ਼ਦ ਮੈਬਰ, ਪੰਚ ਗੁਰਚਰਨ ਸਿੰਘ, ਦਲਬਾਰਾ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ ਤੇ ਪਰਮਜੀਤ ਸਿੰਘ ਸਮੇਤ ਮਸਤਾਨ ਸਿੰਘ, ਰਣਜੀਤ ਸਿੰਘ ਬੈਂਸ, ਪ੍ਰਧਾਨ ਜਗੀਰ ਸਿੰਘ, ਸਮੁੰਦ ਸਿੰਘ ਸੋਨੀ, ਜਤਿੰਦਰਪਾਲ ਸਿੰਘ ਜਿੰਦੂ, ਸੁਖਵੀਰ ਸਿੰਘ ਕਿੱਤਣਾ ਸਾਬਕਾ ਸਰਪੰਚ, ਏਐੱਸਆਈ ਸੁਰਿੰਦਰ ਸਿੰਘ, ਜਗੀਰ ਸਿੰਘ, ਰਣਜੋਧ ਸਿੰਘ, ਲਾਲ ਸਿੰਘ ਸਾਬਕਾ ਪੰਚ, ਮੋਹਣ ਲਾਲ ਬਲਾਕ ਸੰਮਤੀ ਮੈਂਬਰ ਰਸੀਦਪੁਰ ਆਦਿ ਸਮੇਤ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ।