ਨਸ਼ੇ ਦੇ ਆਦੀ 3 ਨੌਜਵਾਨ ਗ੍ਰਿਫਤਾਰ
ਮੋਰਿੰਡਾ ਪੁਲਿਸ ਵੱਲੋਂ ਨਸ਼ੇ ਦੇ ਆਦੀ 3 ਨੌਜਵਾਨ ਗ੍ਰਿਫਤਾਰ
Publish Date: Thu, 22 Jan 2026 03:11 PM (IST)
Updated Date: Thu, 22 Jan 2026 03:12 PM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਡੀਐੱਸਪੀ ਮੋਰਿੰਡਾ ਗੁਰਜੀਤ ਸਿੰਘ ਦੀ ਦੇਖਰੇਖ ਹੇਠ ਪੁਲਿਸ ਥਾਣਾ ਸਦਰ ਮੋਰਿੰਡਾ ਦੀ ਪੁਲਿਸ ਪਾਰਟੀ ਵੱਲੋਂ ਨਸ਼ਾ ਕਰਨ ਦੇ ਆਦੀ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਅਰੰਭ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਆਈ ਸਿਮਰਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਵਿਜੇ ਕੁਮਾਰ ਵੱਲੋਂ ਪੁਲਿਸ ਪਾਰਟੀ ਸਮੇਤ ਕਾਈਨੌਰ ਬੱਸ ਸਟੈਂਡ ਵਿਖੇ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸ਼ਮਸ਼ੇਰ ਸਿੰਘ ਉਰਫ ਕਾਲੂ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਚਤਾਮਲਾ, ਗੁਰਪ੍ਰੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਸਲੇਮਪੁਰ ਅਤੇ ਇੰਦਰਪ੍ਰੀਤ ਸਿੰਘ ਉਰਫ ਰਾਣਾ ਪੁੱਤਰ ਸੱਜਣ ਸਿੰਘ ਵਾਸੀ ਪਿੰਡ ਸਮਾਣਾ ਖੁਰਦ ਜੋ ਕਿ ਨਸ਼ਾ ਕਰਨ ਦੀ ਆਦੀ ਹਨ, ਹੁਣ ਵੀ ਨਸ਼ੇ ਦੀ ਹਾਲਤ ਵਿਚ ਟੀ-ਪੁਆਇੰਟ ਗੋਪਾਲਪੁਰ ਨੇੜੇ ਬਣ ਰਹੇ ਭਾਰਤ ਮਾਲਾ ਪ੍ਰੋਜੈਕਟ ਰੋਡ ਕੋਲ ਮੌਜੂਦ ਹਨ। ਇਸ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਏਐੱਸਆਈ ਵਿਜੇ ਕੁਮਾਰ ਵੱਲੋਂ ਜਦੋਂ ਟੀ ਪੁਆਇੰਟ ਗੋਪਾਲਪੁਰ ਵਿਖੇ ਪੁਲਿਸ ਪਾਰਟੀ ਸਮੇਤ ਰੇਡ ਕੀਤੀ ਗਈ ਤਾਂ ਇਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਹਾਲਤ ਵਿਚ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਨੌਜਵਾਨਾਂ ਦਾ ਸਰਕਾਰੀ ਸਿਵਲ ਹਸਪਤਾਲ ਰੂਪਨਗਰ ਵਿਖੇ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪੌਜ਼ੀਟਿਵ ਆਉਣ ਉਪਰੰਤ ਇਨ੍ਹਾਂ ਖਿਲਾਫ ਐੱਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।