ਅਥਲੈਟਿਕਸ ’ਚ ਜਿੱਤਿਆ ਚਾਂਦੀ ਦਾ ਮੈਡਲ
ਮਨਜੀਤ ਸਿੰਘ ਨੇ ਅੰਤਰਰਾਸ਼ਟਰੀ ਅਥਲੈਟਿਕਸ ਖੇਡਾਂ ’ਚ ਜਿੱਤਿਆ ਚਾਂਦੀ ਦਾ
Publish Date: Thu, 22 Jan 2026 04:55 PM (IST)
Updated Date: Thu, 22 Jan 2026 04:57 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਦੇ ਮਨਜੀਤ ਸਿੰਘ ਨੇ ਬੈਂਗਲੁਰੂ ਵਿਖੇ ਹੋਈਆਂ ਅੰਤਰਰਾਸ਼ਟਰੀ ਅਥਲੈਟਿਕਸ ਖੇਡਾਂ ਵਿਚ ਚਾਂਦੀ ਦਾ ਮੈਡਲ ਜਿੱਤ ਕੇ ਦੇਸ਼, ਪੰਜਾਬ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਉਹ ਜੀਬੀ4 ਪ੍ਰੀਮੀਅਮ ਜਿੰਮ ਅਤੇ ਸਪਾ ਰੂਪਨਗਰ ਦੇ ਮੈਂਬਰ ਹਨ ਅਤੇ ਹੁਣ ਉਨ੍ਹਾਂ ਦੀ ਚੋਣ ਏਸ਼ੀਅਨ ਖੇਡਾਂ ਲਈ ਕੀਤੀ ਗਈ ਹੈ। ਰੂਪਨਗਰ ਪਹੁੰਚਣ ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿੰਮ ਦੇ ਕੋਚ ਲਕਸ਼ਿਤ ਜੈਨ ਅਤੇ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਬਹੁਤ ਹੀ ਮੇਹਨਤੀ ਇਨਸਾਨ ਹਨ ਅਤੇ ਇਹ ਚਾਂਦੀ ਦਾ ਮੈਡਲ ਉਨ੍ਹਾਂ ਸਖਤ ਮੇਹਨਤ ਦਾ ਹੀ ਨਤੀਜਾ ਹੈ। ਇਸ ਮੌਕੇ ਜਿੰਮ ਦੇ ਡਾਇਰੈਕਟਰ ਸੂਬਾੂ ਭੁਪਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਇਸ ਜਿੱਤ ਲਈ ਮੁਬਾਰਕਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਨੇ ਜਿੱਥੇ ਭਾਰਤ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਹੀ ਉਨ੍ਹਾਂ ਜਿੰਮ ਦਾ ਨਾਮ ਵੀ ਉੱਚਾ ਕੀਤਾ ਹੈ। ਉਨ੍ਹਾਂ ਮਨਜੀਤ ਸਿੰਘ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਭੇਂਟ ਕੀਤੀਆਂ। ਉਨ੍ਹਾਂ ਦੱਸਿਆ ਕਿ ਇਹ ਜਿੰਮ ਭਾਰਤ ਦੇਸ਼ ਦੀ ਪਹਿਲੀ ਜਿੰਮ ਹੈ ਜਿੱਥੇ ਯੂਐੱਸਏ ਦੀਆਂ ਆਧੁਨਿਕ ਸੁਨਹਿਰੀ ਮਸ਼ੀਨਾਂ ਲੱਗੀਆਂ ਹੋਈਆਂ ਹਨ ਤੇ ਇਹ ਜਿੰਮ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਮੌਕੇ ਮਨਜੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮਨਜੀਤ ਸਿੰਘ ਨੇ ਆਪਣੀ ਜਿੱਤਾ ਦਾ ਸਿਹਰਾ ਆਪਣੇ ਜਿੰਮ ਦੇ ਪ੍ਰਬੰਧਕਾਂ, ਕੋਚ ਤੇ ਮਾਪਿਆਂ ਨੂੰ ਦਿੰਦੇ ਹੋਏ ਕਿਹਾ ਕਿ ਉਹ ਭਵਿੱਖ ਵਿਚ ਹੋਣ ਵਾਲੇ ਮੁਕਾਬਲਿਆਂ ਲਈ ਹੋਰ ਵੀ ਸਖਤ ਮੇਹਨਤ ਕਰਨਗੇ।