ਡਾ.ਚਰਨਜੀਤ ਨੇ ਚੰਨੀ ’ਤੇ ਲਾਏ ਇਲਜ਼ਾਮ
ਡਾ.ਚਰਨਜੀਤ ਵੱਲੋਂ ਸਾਬਕਾ ਸੀਐੱਮ ਚੰਨੀ ’ਤੇ ਲਗਾਏ ਗਏ ਗੰਭੀਰ ਇਲਜ਼ਾਮ
Publish Date: Thu, 05 Feb 2026 07:06 PM (IST)
Updated Date: Thu, 05 Feb 2026 07:08 PM (IST)

ਅਮਰਜੀਤ ਧੀਮਾਨ,ਪੰਜਾਬੀ ਜਾਗਰਣ, ਮੋਰਿੰਡਾ: ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ.ਚਰਨਜੀਤ ਸਿੰਘ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ’ਤੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਆਉਣ ਤੋਂ ਪਹਿਲਾਂ ਚੰਨੀ ਨੇ ਆਪਣੇ ਕਾਰਜ ਕਾਲ ਦੌਰਾਨ 2007 ਤੋਂ 2022 ਤੱਕ ਹਲਕਾ ਸ਼੍ਰੀ ਚਮਕੌਰ ਸਾਹਿਬ ਨੂੰ ਨਸ਼ਾ ਅਤੇ ਰੇਤ ਮਾਫੀਆ ਦੀ ਰਾਜਧਾਨੀ ਬਣਾ ਕੇ ਰੱਖ ਦਿੱਤਾ ਸੀ ਅਤੇ ਇਸ ਦੌਰਾਨ ਰੇਤ ਮਾਫੀਆ ਵੱਲੋਂ ਕਰੀਬ 1500 ਕਰੋੜ ਰੁਪਏ ਦੀ ਲੁੱਟ ਕੀਤੀ ਗਈ। ਡਾ.ਚਰਨਜੀਤ ਸਿੰਘ ਨੇ ਬੀਤੇ ਦਿਨਾਂ ਦੌਰਾਨ ਚਿੱਟਾ, ਅਫੀਮ, ਭੁੱਕੀ ਆਦਿ ਦੇ ਦਰਜ ਹੋਏ ਮਾਮਲਿਆਂ ਵਿਚ ਫੜੇ ਗਏ ਅਰੋਪੀਆਂ ਦੀਆਂ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਇਹ ਵਿਅਕਤੀ ਚੰਨੀ ਦੇ ਕਿੰਨੇ ਕਰੀਬੀ ਹਨ। ਉਨ੍ਹਾਂ ਪਿਛਲੀਆਂ ਚੋਣਾਂ ਦੌਰਾਨ ਸਮੇਂ ਸਾਬਕਾ ਮੁੱਖ ਮੰਤਰੀ ਚੰਨੀ ਦੇ ਸਮਰਥਕਾਂ ਵੱਲੋਂ ਵੋਟਰਾਂ ਨੂੰ ਡਰਾਉਣ-ਧਮਕਾਉਣ ਦੇ ਇਲਜ਼ਾਮ ਵੀ ਲਗਾਏ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖਿਲਾਫ ਛੇੜੀ ਮੁਹਿੰਮ ਤਹਿਤ ਬੀਤੇ 15 ਦਿਨਾਂ ਵਿਚ ਲੱਗਭੱਗ 4 ਹਜ਼ਾਰ ਗੈਂਗਸਟਰ ਗ੍ਰਿਫਤਾਰ ਕੀਤੇ ਗਏ ਹਨ, ਜਦਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਚ ਨਸ਼ਿਆਂ ਦਾ ਲਗਭਗ ਖਾਤਮਾ ਕਰ ਦਿੱਤਾ ਗਿਆ ਹੈ। ਇਸ ਮੌਕੇ ਜਗਤਾਰ ਸਿੰਘ ਘੜੂੰਆਂ, ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਨਵਦੀਪ ਸਿੰਘ ਟੋਨੀ, ਨਿਰਮਲਪ੍ਰੀਤ ਸਿੰਘ ਮੇਹਰਬਾਨ, ਜਗਤਾਰ ਸਿੰਘ ਸਹੇੜੀ, ਮਨਜੀਤ ਕੌਰ ਆਦਿ ਵੀ ਹਾਜ਼ਰ ਸਨ।