ਮਨਰੇਗਾ ’ਚ ਬਦਲਾਅ ਮਜ਼ਦੂਰਾਂ ਦੀ ਰੋਜ਼ੀ ਰੋਟੀ ’ਤੇ ਵੱਡਾ ਡਾਕਾ:ਗਿਲਜੀਆਂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਕਾਂਗਰਸ ਭਵਨ ਰੂਪਨਗਰ ਵਿਖੇ ਕੋਆਰਡੀਨੇਟਰ ਸੰਗਤ ਸਿੰਘ ਗਿਲਜੀਆਂ ਸਾਬਕਾ ਕੈਬਿਨੇਟ ਮੰਤਰੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਰੂਪਨਗਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨਾਲ ਪੰਜਾਬ ਕਾਂਗਰਸ ਵੱਲੋਂ ਰੱਖੀ ਗਈ 28 ਮਾਰਚ ਦੀ ਮਹਾਂ ਰੈਲੀ ਦੀ ਸਫਲਤਾ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਸਮੀਖਿਆ ਕੀਤੀ। ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਕੀਤੀ ਜਾ ਰਹੀ ਮਹਾਂਰੈਲੀ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ। ਇਸ ਮੌਕੇ ਸੰਗਤ ਸਿੰਘ ਗਿਲਜੀਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮਨਰੇਗਾ ਕਾਨੂੰਨ ਵਿਚ ਕੀਤੇ ਗਏ ਬਦਲਾਅ ਦੇ ਵਿਰੋਧ ’ਚ ਛੇੜੀ ਜੰਗ ਦੇ ਤਹਿਤ ਬਰਨਾਲਾ ਵਿਖੇ ਇਕ ਵੱਡੀ ਰੈਲੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮਨਰੇਗਾ ਵਿਚ ਬਦਲਾਅ ਕਰ ਕੇ ਮਨਰੇਗਾ ਮਜ਼ਦੂਰਾਂ ਦੀ ਰੋਜ਼ੀ ਰੋਟੀ ’ਤੇ ਵੱਡਾ ਡਾਕਾ ਮਾਰਿਆ ਹੈ। ਇਸ ਦੇ ਕਾਰਨ ਪੇਂਡੂ ਖੇਤਰ ਵਿਚ ਰਹਿ ਰਹੇ ਲੋਕਾਂ ਦੇ ਜੀਵਨ ’ਤੇ ਬਹੁਤ ਮਾੜਾ ਅਸਰ ਪਵੇਗਾ ਪ੍ਰੰਤੂ ਕਾਂਗਰਸ ਪਾਰਟੀ ਇਸ ਬੇਇਨਸਾਫੀ ਵਿਰੁੱਧ ਸ਼ੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਰੂਪਨਗਰ ਜ਼ਿਲ੍ਹਾ ਕਾਂਗਰਸ ਅਤੇ ਬਲਾਕ ਕਾਂਗਰਸ ਦੇ ਆਗੂਆਂ ਨੂੰ ਮਹਾਂਰੈਲੀ ਨੂੰ ਕਾਮਯਾਬ ਕਰਨ ਲਈ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ ਮਨਰੇਗਾ ਕਾਮਿਆਂ ਨੂੰ ਵੀ ਅਪੀਲ ਕੀਤੀ ਕਿ ਕਾਂਗਰਸ ਵੱਲੋਂ ਉਨ੍ਹਾਂ ਦੇ ਲਈ ਲੜੀ ਜਾ ਰਹੀ ਇਸ ਲੜਾਈ ਵਿਚ ਕਾਂਗਰਸ ਦਾ ਵੱਧ ਚੜ੍ਹ ਕੇ ਸਾਥ ਦੇਣ ਅਤੇ ਮਹਾਂਰੈਲੀ ਨੂੰ ਕਾਮਯਾਬ ਬਣਾਉਣ ਲਈ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ।