ਸਫਾਈ ਕਰਮਚਾਰੀਆਂ ਵੱਲੋਂ ਰੂਪਨਗਰ ਵਿਖੇ ਰੋਸ ਰੈਲੀ
ਸਫਾਈ ਕਰਮਚਾਰੀਆਂ ਵੱਲੋਂ ਰੂਪਨਗਰ ਵਿਖੇ ਰੋਸ ਰੈਲੀ
Publish Date: Wed, 11 Mar 2026 06:01 PM (IST)
Updated Date: Wed, 11 Mar 2026 06:03 PM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਰੂਪਨਗਰ : ਨਗਰ ਕੌਂਸਲ ਰੂਪਨਗਰ ਦੇ ਸਫਾਈ ਕਰਮਚਾਰੀਆਂ ਵੱਲੋਂ ਬੁੱਧਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਰੂਪਨਗਰ ਵਿਖੇ ਰੋਸ ਰੈਲੀ ਕੱਢੀ ਗਈ। ਇਸ ਰੋਸ ਰੈਲੀ ਦਫਤਰ ਨਗਰ ਕੌਂਸਲ ਰੂਪਨਗਰ ਤੋਂ ਪ੍ਰਧਾਨ ਅਜੇ ਕੁਮਾਰ ਭੱਟੀ ਦੀ ਅਗਵਾਈ ਹੇਠ ਕੱਢੀ ਗਈ ਜੋ ਕੇ ਮੇਨ ਬਜ਼ਾਰ ਤੋਂ ਸਰਕਾਰੀ ਹਸਪਤਾਲ ਰੋਡ ਹੁੰਦੇ ਹੋਏ, ਸਹੀਦ ਭਗਤ ਸਿੰਘ ਚੌਕ (ਬੇਲਾ ਚੌਂਕ) ਵਿਖੇ ਜਾ ਕੇ ਸਮਾਪਤ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੀਤੇ ਗਏ ਝੂਠੇ ਵਾਅਦਿਆਂ ਦੀ ਫੂਕ ਨਿਕਲਣ ਕਾਰਨ ਇਹ ਰੋਸ ਮੁਜਾਹਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਤੇ ਮੌਜੂਦਾ ਸਰਕਾਰ ਵੱਲੋਂ ਹਰੇਕ ਵਰਗ ਦੇ ਮੁਲਾਜ਼ਮਾਂ ਨਾਲ ਧੋਖਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰੋਸ ਰੈਲੀ ਤਨਖਾਹਾਂ ਵਿਚ ਵਾਧਾ ਕਰਨ, ਡੈੱਥ ਕੇਸ ਵਿਚ ਵਾਰਿਸਾਂ ਨੂੰ ਨੌਕਰੀ ਦੇਣ ਅਤੇ ਬਕਾਇਆ ਪਏ ਫੰਡਾਂ ਆਦਿ ਮੰਗਾਂ ਨੂੰ ਲੈ ਕੇ ਇਹ ਰੋਸ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਸਬੰਧੀ ਮਿਉਂਸੀਪਲ ਐਕਸ਼ਨ ਕਮੇਟੀ ਪੰਜਾਬ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 12 ਮਾਰਚ ਨੂੰ ਜ਼ਿਲ੍ਹਾ ਰੂਪਨਗਰ ਦੀ ਕਮੇਟੀਆਂ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਰੂਪਨਗਰ ਦਫਤਰ ਸਾਹਮਣੇ ਅਰਥੀ ਫੂਕ ਕੇ ਆਪਣੀਆਂ ਮੰਗਾਂ ਸਬੰਧੀ ਮੰਗਪੱਤਰ ਡਿਪਟੀ ਕਮਿਸ਼ਨਰ ਨੂੰ ਦੇਣਗੇ। ਇਸ ਮੌਕੇ ਅਸ਼ੋਕ ਕੁਮਾਰ ਬੱਬੀ, ਬਲਰਾਜ ਸਿੰਘ, ਜਗਦੀਪ ਕੁਮਾਰ, ਤਰਲੋਚਨ ਸਿੰਘ, ਲਵਲੀ ਸ਼ਰਮਾ ਆਦਿ ਸਮੇਤ ਸਫਾਈ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।