ਅਮਿਤ ਸ਼ਾਹ ਦੀ ਰੈਲੀ ਦਾ ਭਾਜਪਾ ਵਰਕਰਾ ’ਚ ਉਤਸਾਹ
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਭਾਜਪਾ ਵਰਕਰਾ ’ਚ ਭਾਰੀ ਉਤਸਾਹ
Publish Date: Thu, 12 Mar 2026 06:04 PM (IST)
Updated Date: Thu, 12 Mar 2026 06:06 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਦੇ ਭਾਜਪਾ ਵਰਕਰਾਂ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਭਾਜਪਾ ਵਰਕਰ ਇਸ ਰੈਲੀ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਮਨਦੀਪ ਸਿੰਘ ਪੜ੍ਹੀ ਅਤੇ ਅਰਸ਼ ਬਾਠ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗੀ। ਪਾਰਟੀ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਮੋਗਾ ਰੈਲੀ ਵਿਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰ ਰਹੇ ਹਨ। ਇਸ ਮੌਕੇ ਪੜ੍ਹੀ ਨੇ ਕਿਹਾ ਕਿ 14 ਮਾਰਚ ਨੂੰ ਮੋਗਾ ਵਿਖੇ ਵੱਡੀ ਗਿਣਤੀ ਵਿਚ ਭਾਜਪਾ ਸਮਰਥਕ ਅਤੇ ਵਰਕਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਵਾਗਤ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪੰਜਾਬ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਵਿਕਾਸ ਦੇ ਨਾਲ-ਨਾਲ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਕਈ ਇਤਿਹਾਸਕ ਫੈਸਲੇ ਲਏ ਹਨ। ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸ਼ਾਨਦਾਰ ਜਸ਼ਨ ਇਸ ਦੀਆਂ ਪ੍ਰਮੁੱਖ ਉਦਾਹਰਣਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਹੁਣ ਰਿਵਾਇਤੀ ਰਾਜਨੀਤੀਕ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਭਾਜਪਾ ਇੱਕ ਮਜ਼ਬੂਤ ਅਤੇ ਭਰੋਸੇਯੋਗ ਵਿਕਲਪ ਵਜੋਂ ਉੱਭਰ ਰਹੀ ਹੈ। ਉਨ੍ਹਾਂ ਸਮੂਹ ਭਾਜਪਾ ਸਮੱਰਥਕਾਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਮੋਗਾ ਪਹੁੰਚਣ ਅਤੇ ਇਸ ਇਤਿਹਾਸਕ ਰੈਲੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।