ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਾਵਰ ਕਲੋਨੀ ਤੇ ਲੋਹਗੜ੍ਹ ਫਿਡੇ ਤੋਂ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
Publish Date: Sun, 03 May 2026 03:12 PM (IST)
Updated Date: Sun, 03 May 2026 03:14 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਾਵਰ ਕਾਲੋਨੀ ਅਤੇ ਲੋਹਗੜ੍ਹ ਫਿਡੇ ਤੋਂ ਕਰੀਬ 80 ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਵਾਨਗੀ ਮੌਕੇ ਇਲਾਕੇ ਵਿਚ ਖੁਸ਼ੀ ਅਤੇ ਧਾਰਮਿਕ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਚੱਢਾ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਮੁੱਖ ਉਦੇਸ਼ ਹਰ ਵਰਗ ਤੱਕ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਯੋਜਨਾ ਰਾਹੀਂ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਦੀ ਧਾਰਮਿਕ ਭਾਵਨਾ ਹੋਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਯੋਜਨਾਵਾਂ ਜਾਰੀ ਰੱਖੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਲਾਭਕਾਰੀ ਹੋ ਸਕਣ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਸ਼ਰਧਾਲੂ ਆਰਾਮ ਨਾਲ ਯਾਤਰਾ ਕਰ ਸਕਣ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਅਤੇ ਯਾਤਰੀ ਮੌਜੂਦ ਸਨ।