ਭਾਜਪਾ ਨੇ ਪੰਜਾਬ ਦਾ ਪਲੇਠਾ ਓਬੀਸੀ ਸੰਮੇਲਨ ਕਰਵਾਇਆ
ਭਾਜਪਾ ਨੇ ਰੂਪਨਗਰ ਵਿਚ ਪੰਜਾਬ ਦਾ ਪਲੇਠਾ ਓਬੀਸੀ ਸੰਮੇਲਨ ਕਰਵਾਇਆ,ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਿਰਕਤ
Publish Date: Sun, 03 May 2026 06:35 PM (IST)
Updated Date: Sun, 03 May 2026 06:38 PM (IST)

- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਿਰਕਤ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਜਪਾ ਵੱਲੋਂ ਰੂਪਨਗਰ ਵਿਚ ਵਿਸ਼ਾਲ ਓਬੀਸੀ ਸੰਮੇਲਨ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਸਫਲਤਾਪੂਰਵਕ ਸੰਪੰਨ ਹੋਇਆ। ਇਸ ਸੰਮੇਲਨ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਭਾਜਪਾ ਦੇ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਇਕਬਾਲ ਸਿੰਘ ਲਾਲਪੁਰਾ ਅਤੇ ਓਬੀਸੀ ਸਮਾਜ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸਾਰੇ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇਹ ਸੰਮੇਲਨ ਓਬੀਸੀ ਸਮਾਜ ਦੀ ਏਕਤਾ ਅਤੇ ਅਧਿਕਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਚ ਡਬਲ ਇੰਜਣ ਸਰਕਾਰ ਹੇਠ ਹੋ ਰਹੇ ਤੇਜ਼ ਵਿਕਾਸ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਸੂਬਾ ਲਗਾਤਾਰ ਤਰੱਕੀ ਕਰ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਜਿਤਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਦਾ ਜਾ ਰਿਹਾ ਹੈ। ਉਨ੍ਹਾਂ ਨੇ ਔਰਤਾਂ ’ਤੇ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਵਾਅਦੇ ਅਨੁਸਾਰ ਮਹੀਨਾਵਾਰ 1000 ਰੁਪਏ ਮਿਲੇ ਹਨ। ਸੈਣੀ ਨੇ ਕਿਹਾ ਕਿ ਦੇਸ਼ ਅਤੇ ਸਮਾਜ ਦਾ ਅਸਲੀ ਵਿਕਾਸ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਸੰਭਵ ਹੈ ਅਤੇ ਓਬੀਸੀ ਸਮਾਜ ਨੂੰ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਹਰਿਆਣਾ ਦੀ ਵਿਕਾਸ ਦਰ ਦੀ ਪੰਜਾਬ ਨਾਲ ਤੁਲਨਾ ਕਰਦੇ ਹੋਏ ਨਾਇਬ ਸਿੰਘ ਸੈਣੀ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਭਾਜਪਾ ਸਰਕਾਰ ਹੇਠ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ, ਜਦਕਿ ਪੰਜਾਬ ਪਿੱਛੇ ਰਹਿ ਗਿਆ ਹੈ। ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਦੀ ਹਾਲਤ ਬਿਗੜੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਾਲ ਹੀ ਵਿਚ ਵਿਧਾਨ ਸਭਾ ਵਿਚ ਉਨ੍ਹਾਂ ਦੇ ਵਰਤਾਅ ਨੇ ਸੂਬੇ ਨੂੰ ਸ਼ਰਮਿੰਦਾ ਕੀਤਾ ਹੈ। ਉਨ੍ਹਾਂ ਨੇ ਲੋਕਾਂ ਤੋਂ ਪੁੱਛਿਆ ਕਿ ਕੀ ਇਹੋ ਜਿਹਾ ਬਦਲਾਅ ਉਨ੍ਹਾਂ ਨੇ ਵੋਟ ਪਾ ਕੇ ਚੁਣਿਆ ਸੀ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਸਬੰਧੀ ਮੁੱਦਿਆਂ ਨੂੰ ਉੱਠਾਉਂਦੇ ਹੋਏ ਓਬੀਸੀ ਸਮਾਜ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੀ ਅਸਲ ਤਾਕਤ ਉਸਦੀ ਏਕਤਾ ਵਿਚ ਹੈ ਅਤੇ ਇਸੇ ਨਾਲ ਰਾਜਨੀਤਿਕ ਅਤੇ ਸਮਾਜਿਕ ਅਧਿਕਾਰ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਸੰਮੇਲਨ ਵਿੱਚ ਵੱਡੀ ਗਿਣਤੀ ਵਿਚ ਸਮਾਜ ਦੇ ਪ੍ਰਤੀਨਿਧੀ ਅਤੇ ਪ੍ਰਮੁੱਖ ਹਸਤੀਆਂ ਹਾਜ਼ਰ ਰਹੀਆਂ, ਜਿਨ੍ਹਾਂ ਵਿਚ ਜਗਦੀਸ਼ ਚੰਦਰ ਕਾਜਲਾ, ਵਰਿੰਦਰ ਰਾਣਾ, ਬਲਕ੍ਰਿਸ਼ਣ ਕੁੱਕੂ, ਰਾਕੇਸ਼ ਕੁਮਾਰ ਗੋਝਾ, ਦਰਸ਼ਨ ਸਿੰਘ ਸੈਨੀ, ਅਮਨਪ੍ਰੀਤ ਸਿੰਘ ਕਾਬੜਵਾਲ, ਮਦਨ ਲਾਲ, ਡਾ. ਹਜ਼ਾਰੀ ਲਾਲ, ਪਰਮਜੀਤ ਸਿੰਘ ਪੰਮਾ, ਸ਼ਿਵ ਕੁਮਾਰ, ਸੰਤੋਸ਼ ਸਿੰਘ, ਕਮਲ ਫੌਜੀ, ਜਸਪਾਲ, ਰਣਵੀਰ ਸਿੰਘ, ਰਾਜਿੰਦਰ ਸਿੰਘ ਰਾਜੂ, ਧਰਮਪਾਲ, ਜਤਿੰਦਰਪਾਲ ਸਿੰਘ ਹੈਪੀ, ਰਾਜੇਸ਼ਵਰ ਰਾਣਾ, ਵਰਿੰਦਰ ਕੁਮਾਰ ਵਿਕੀ, ਗੁਰਨੈਬ ਸਿੰਘ, ਡਾ. ਇੰਦਰਜੀਤ ਸਿੰਘ, ਰਾਜੇਸ਼ ਗੌਤਮ, ਮੰਜੀਤ ਸਿੰਘ, ਜਗਮੰਦੀਪ ਸਿੰਘ, ਜੀਵਨ ਸਿੰਘ, ਭੂਪਿੰਦਰ ਸਿੰਘ, ਸੰਤੋਸ਼ ਸੈਨੀ, ਧਰਮਿੰਦਰ ਸਿੰਘ ਭਿੰਦਾ, ਨਵੀਨ ਕੁਮਾਰ, ਸੰਤੋਖ ਸਿੰਘ ਝੱਜ, ਸੁਰਜੀਤ ਸਿੰਘ, ਨਰਿੰਦਰ ਸ਼ਰਮਾ, ਅਵਨੀਤ ਚੌਧਰੀ, ਓੰਕਾਰ ਅਬਿਆਣਾ, ਜੈਕੀ, ਅਰਸ਼ ਬਾਠ, ਸੌਰਵ ਬੰਸਲ, ਗੁਰਿੰਦਰ ਸਿੰਘ, ਅਮਨਿੰਦਰ ਸਿੰਘ, ਅੰਜੂ ਬਾਲਾ ਸਿੰਘ ਸਮੇਤ ਕਈ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।