ਕੇਵੀਕੇ ਰੂਪਨਗਰ ਨੇ ਮਹਿਤੋਤਾ ਵਿਖੇ ਲਾਇਆ ਜਾਗਾਰੂਕਤਾ ਕੈਪ
ਕੇਵੀਕੇ ਰੂਪਨਗਰ ਨੇ ਮਹਿਤੋਤਾ ਵਿਖੇ ਲਗਾਇਆ ਜਾਦਰੂਕਤਾ ਕੈਪ
Publish Date: Fri, 08 May 2026 04:41 PM (IST)
Updated Date: Sat, 09 May 2026 04:06 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਵੱਲੋਂ ਪਿੰਡ ਮਹਿਤੋਤਾਂ ਵਿਖੇ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਹ ਕੈਂਪ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਕ ਅਤੇ ਆਈਸੀਏਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਰੋਪੜ ਵੱਲੋਂ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮਹਿਤੋਤ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ। ਇਹ ਪ੍ਰੋਗਰਾਮ ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇਵੀਕੇ ਰੂਪਨਗਰ ਡਾ. ਸਤਬੀਰ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਕੈਂਪ ਦੌਰਾਨ ਪ੍ਰੋਫੈਸਰ ਸਬਜ਼ੀ ਵਿਗਿਆਨ ਡਾ. ਸੰਜੀਵ ਅਹੂਜਾ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਅਤੇ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਸਾਉਣੀ ਦੀਆਂ ਫਸਲਾਂ ਵਿਚ ਮਿੱਟੀ ਪਰਖ ਕਰਵਾਕੇ ਖਾਦਾਂ ਪਾਉਣ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਇਸ ਕੈਂਪ ਦੌਰਾਨ ਝੋਨੇ ਅਤੇ ਬਾਸਮਤੀ ਵਿੇਚ ਬੀਜ ਸੋਧ, ਕੀੜੇ/ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ, ਮਿੱਟੀ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਹਰੀ ਖਾਦ ਦੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਗਿਆ। ਗਰਮੀਆਂ ਦੀਆਂ ਸਬਜ਼ੀਆਂ ਅਤੇ ਹਲਦੀ ਦੀ ਕਾਸ਼ਤ ਬਾਰੇ ਜਾਣਕਾਰੀ ਵੀ ਭਾਗੀਦਾਰਾਂ ਨਾਲ ਸਾਂਝੀ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਿਫ਼ਾਰਸ਼ ਕੀਤੇ ਖੇਤੀਬਾੜੀ ਤਰੀਕਿਆਂ ਨੂੰ ਅਪਣਾਉਣ ਨੂੰ ਉਤਸ਼ਾਹਿਤ ਕਰਨ ਲਈ ਜੈਵਿਕ ਖਾਦ ਅਤੇ ਝੋਨੇ ਦੇ ਬੀਜ ਕੈੰਪ ਦੌਰਾਨ ਹੀ ਉਪਲਬਧ ਕਰਵਾਏ ਗਏ।