ਡਾ. ਚੀਮਾ ਖ਼ਿਲਾਫ਼ ਗ਼ਲਤ ਪੋਸਟ ਕਰਨ ਵਾਲੇ 'ਤੇ ਸਖ਼ਤ ਕਾਰਵਾਈ ਹੋਵੇ : ਖੇੜਾ
ਪਿਛਲੇ ਦਿਨੀ ਸੋਸ਼ੋਲ ਮੀਡੀਆ 'ਤੇ ਸ਼ੋ੍ਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਡਾ.ਦਲਜੀਤ ਸਿੰਘ ਚੀਮਾ ਦੇ ਖਿਲਾਫ਼ ਪਾਈ ਇੱਕ ਪੋਸਟ ਨੂੰ ਲੈ ਕੇ ਯੂਥ ਅਕਾਲੀ ਦਲ ਨੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਸੀਨੀਅਰ ਪੁਲਿਸ ਕਪਤਾਨ ਵਿਵੇਕਸ਼ੀਲ ਸੋਨੀ ਨੂੰ ਸ਼ਿਕਾਇਤ ਕਰਕੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।
Publish Date: Thu, 10 Feb 2022 05:17 PM (IST)
Updated Date: Thu, 10 Feb 2022 05:17 PM (IST)
ਸਟਾਫ਼ ਰਿਪੋਰਟਰ,ਰੂਪਨਗਰ : ਪਿਛਲੇ ਦਿਨੀ ਸੋਸ਼ੋਲ ਮੀਡੀਆ 'ਤੇ ਸ਼ੋ੍ਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਡਾ.ਦਲਜੀਤ ਸਿੰਘ ਚੀਮਾ ਦੇ ਖਿਲਾਫ਼ ਪਾਈ ਇੱਕ ਪੋਸਟ ਨੂੰ ਲੈ ਕੇ ਯੂਥ ਅਕਾਲੀ ਦਲ ਨੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਸੀਨੀਅਰ ਪੁਲਿਸ ਕਪਤਾਨ ਵਿਵੇਕਸ਼ੀਲ ਸੋਨੀ ਨੂੰ ਸ਼ਿਕਾਇਤ ਕਰਕੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।
ਅੱਜ ਪ੍ਰਰੈੱਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ 8 ਫਰਵਰੀ ਨੂੰ ਰੋਪੜ 'ਚ ਹੋਈ ਅਕਾਲੀ ਦਲ ਦੇ ਰੈਲੀ 'ਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਰੈੱਸ ਕਾਨਫਰੰਸ ਦੇ ਮਾਮਲੇ 'ਚ ਡਾ. ਦਲਜੀਤ ਸਿੰਘ ਚੀਮਾ ਤੋਂ ਡੇਰਾ ਸਿਰਸਾ ਮੁਖੀ ਦੀ ਪੈਰੋਲ ਬਾਰੇ ਸਵਾਲ ਪੁੱਿਛਆ ਗਿਆ ਸੀ ਜਿਸਦਾ ਜਵਾਬ ਡਾ. ਚੀਮਾ ਨੇ ਦਿੱਤਾ ਸੀ ਕਿ ਕਾਨੂੰੰਨ ਮੁਤਾਬਕ ਕਾਰਵਾਈ ਦਾ ਸਭ ਨੂੰ ਹੱਕ ਹੈ। ਇਸ ਮਾਮਲੇ 'ਚ ਮੁਲਜ਼ਮਾਂ ਨੇ ਸੋਸ਼ਲ ਮੀਡੀਆ 'ਤੇ ਇਹ ਝੂਠੀ ਪੋਸਟ ਪਾ ਦਿੱਤੀ ਕਿ ਡਾ. ਚੀਮਾ ਨੇ ਡੇਰਾ ਸਿਰਸਾ ਮੁਖੀ ਦੀ ਪੈਰੋਲ ਦਾ ਸਵਾਗਤ ਕੀਤਾ ਹੈ ਜਦੋਂ ਕਿ ਅਜਿਹਾ ਕੁਝ ਵੀ ਡਾ. ਚੀਮਾ ਨੇ ਕਦੇ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਇਹ ਸਭ ਕੁਝ ਮੌਜੂਦਾ ਚੋਣਾਂ 'ਚ ਇਕ ਗਿਣੀ ਮਿਥੀ ਸਾਜ਼ਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ। ਕਿਉਂਕਿ ਸਭ ਨੂੰ ਦਿਸ ਰਿਹਾ ਹੈ ਕਿ ਹਲਕੇ ਦੇ ਲੋਕ ਡਾ. ਦਲਜੀਤ ਸਿੰਘ ਚੀਮਾ ਦੇ ਨਾਲ ਹਨ । ਉਨ੍ਹਾਂ ਕਿਹਾ ਕਿ ਅਜਿਹੇ 'ਚ ਝੂਠੇ ਤੇ ਮਨਘੜਤ ਪ੍ਰਚਾਰ ਰਾਹੀਂ ਵੋਟਰਾਂ ਨੂੰ ਗੁਮਰਾਹ ਕਰਨ ਦੀ ਸਾਜ਼ਿਸ਼ ਰਚੀ ਹੈ।
ਇਸ ਮੌਕੇ ਗੁਰਮੁੱਖ ਸਿੰਘ ਸੈਣੀ ਮੈਂਬਰ ਪੀਏਸੀ, ਹਰਜੀਤ ਸਿੰਘ ਡਾਂਗੀ ਮੈਂਬਰ ਪੀਏਸੀ, ਕਰਨਵੀਰ ਸਿੰਘ ਗਿੰਨੀ ਜੌਲੀ ਪ੍ਰਧਾਨ ਯੂਥ ਅਕਾਲੀ ਦਲ ਰੋਪੜ ਸ਼ਹਿਰੀ, ਚੌਧਰੀ ਵੇਦ ਪ੍ਰਕਾਸ਼ ਸਾਬਕਾ ਕੌਂਸਲਰ, ਪਰਮਵੀਰ ਸਿੰਘ ਗੁਰੋਂ, ਜਸਪਾਲ ਸਿੰਘ ਸੇਠੀ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਖੈਰਾਬਾਦ ਅਤੇ ਕਰਮਜੀਤ ਸਿੰਘ ਗੰਧੋ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।