- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਨੂਰਪੁਰਬੇਦੀ ਦੇ ਪਿੰਡ ਜਤੋਲੀ ਦੇ ਹੋਨਹਾਰ ਬੈਡਮਿੰਟਨ ਖਿਡਾਰੀ ਉਜਵਲ ਚੌਧਰੀ ਨੇ ਨੇਪਾਲ ਵਿੱਚ ਹੋਈ ਅੰਤਰਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿੱਚ ਸਿਲਵਰ ਮੈਡਲ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਦਿਨੇਸ਼ ਹੱਲਣ,ਪੰਜਾਬੀ ਜਾਗਰਣ, ਨੂਰਪੁਰਬੇਦੀ: ਬਲਾਕ ਨੂਰਪੁਰਬੇਦੀ ਦੇ ਪਿੰਡ ਜਤੋਲੀ ਦੇ ਹੋਨਹਾਰ ਬੈਡਮਿੰਟਨ ਖਿਡਾਰੀ ਉਜਵਲ ਚੌਧਰੀ ਨੇ ਨੇਪਾਲ ਵਿੱਚ ਹੋਈ ਅੰਤਰਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿੱਚ ਸਿਲਵਰ ਮੈਡਲ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਦੀ ਭਾਗੀਦਾਰੀ ਵਾਲੇ ਇਸ ਮੁਕਾਬਲੇ ਵਿੱਚ ਓਜਵਲ ਨੇ ਆਪਣੇ ਹੁਨਰ, ਲਗਨ ਅਤੇ ਮਿਹਨਤ ਦੇ ਬਲਬੂਤੇ ਫਾਈਨਲ ਤੱਕ ਪਹੁੰਚ ਕੇ ਦੂਜਾ ਸਥਾਨ ਹਾਸਲ ਕੀਤਾ।
ਸਮਾਪਤੀ ਸਮਾਰੋਹ ਦੌਰਾਨ ਪ੍ਰਬੰਧਕਾਂ ਵੱਲੋਂ ਉਸ ਨੂੰ ਸਿਲਵਰ ਮੈਡਲ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਓਜਵਲ ਪਿੰਡ ਜਤੋਲੀ ਦੇ ਹਰਜੀਤ ਕੁਮਾਰ ਦਾ ਪੁੱਤਰ ਹੈ ਅਤੇ ਇਸ ਸਮੇਂ ਈਮੈਕਸ ਇੰਟਰਨੈਸ਼ਨਲ ਸਕੂਲ, ਅੰਬਾਲਾ ਵਿੱਚ ਦਸਵੀਂ ਜਮਾਤ ਦਾ ਵਿਦਿਆਰਥੀ ਹੈ। ਉਸ ਦੀ ਇਸ ਉਪਲਬਧੀ ‘ਤੇ ਖੇਤਰ ਦੀਆਂ ਪ੍ਰਮੁੱਖ ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਵਧਾਈ ਦਿੰਦਿਆਂ ਉਸ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।