Sad News : ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਨਹੀਂ ਰਹੇ, ਪਿਛਲੇ ਲੰਬੇ ਸਮੇਂ ਤੋਂ ਸਨ ਬਿਮਾਰ
ਸਾਲ 1997 ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਇਕ ਤੇ ਸਿੱਖਿਆ ਰਾਜ ਮੰਤਰੀ ਰਹੇ ਮਾਸਟਰ ਤਾਰਾ ਸਿੰਘ ਲਾਡਲ ਨਹੀਂ ਰਹੇ। ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਰੂਪਨਗਰ ਦੇ ਪ੍ਰਧਾਨ ਵੀ ਰਹੇ ਹਨ।
Publish Date: Sat, 06 Dec 2025 09:23 AM (IST)
Updated Date: Sat, 06 Dec 2025 09:24 AM (IST)
ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ - ਸਾਲ 1997 ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਇਕ ਤੇ ਸਿੱਖਿਆ ਰਾਜ ਮੰਤਰੀ ਰਹੇ ਮਾਸਟਰ ਤਾਰਾ ਸਿੰਘ ਲਾਡਲ ਨਹੀਂ ਰਹੇ। ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਰੂਪਨਗਰ ਦੇ ਪ੍ਰਧਾਨ ਵੀ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਸਸਕਾਰ ਉਨ੍ਹਾਂ ਦੇ ਜੱਦੀ ਪਿੰਡਾ ਲਾਡਲ, ਜ਼ਿਲ੍ਹਾ ਰੂਪਨਗਰ ਵਿਖੇ ਕੀਤਾ ਜਾਵੇਗਾ। ਮਾਸਟਰ ਤਾਰਾ ਸਿੰਘ ਲਾਡਲ ਨੂੰ ਪੰਥਕ ਤੇ ਰਾਜਸੀ, ਆਗੂ ਸ਼ਰਧਾਂਜਲੀ ਦੇਣ ਪਹੁੰਚਣਗੇ।
ਦੱਸ ਦਈਏ ਕਿ ਮਾਸਟਰ ਤਾਰਾ ਸਿੰਘ ਲਾਡਲ ਮਰਹੂਮ ਸਾਬਕਾ ਮੁੱਖ ਮੁੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਨ।