Sad News : ਕਾਰ ਸੇਵਾ ਮੁਖੀ ਸੰਤ ਬਾਬਾ ਸੁੱਚਾ ਸਿੰਘ ਦਾ ਹੋਇਆ ਦੇਹਾਂਤ, ਅੰਮ੍ਰਿਤਸਰ ਦੇ ਹਸਪਤਾਲ 'ਚ ਲਏ ਆਖ਼ਰੀ ਸਾਹ
ਕਾਰ ਸੇਵਾ ਆਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਚਾ ਸਿੰਘ ਨੇ ਅੱਜ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 87 ਸਾਲ ਸੀ।
Publish Date: Mon, 01 Dec 2025 04:45 PM (IST)
Updated Date: Mon, 01 Dec 2025 04:53 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ - ਕਾਰ ਸੇਵਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਚਾ ਸਿੰਘ ਅੱਜ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਹ 87 ਸਾਲ ਦੇ ਸਨ।
ਦੱਸ ਦਈਏ ਕਿ ਕਾਰ ਸੇਵਾ ਦੇ ਮੁਖੀ ਸੰਤ ਬਾਬਾ ਲਾਭ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਸੰਤ ਬਾਬਾ ਹਰਭਜਨ ਸਿੰਘ ਭਲਵਾਨ ਨੇ ਇਹ ਸੇਵਾ ਸੰਭਾਲੀ। ਉਨ੍ਹਾਂ ਤੋਂ ਬਾਅਦ ਸੰਤ ਬਾਬਾ ਸੁੱਚਾ ਸਿੰਘ ਅਤੇ ਸੰਤ ਬਾਬਾ ਸਤਨਾਮ ਸਿੰਘ ਨੇ ਇਹ ਜ਼ਿੰਮੇਵਾਰੀ ਨਿਭਾਈ।
ਜ਼ਿਕਰਯੋਗ ਹੈ ਕਿ ਸੰਤ ਬਾਬਾ ਸੁੱਚਾ ਸਿੰਘ ਨੇ ਕੱਲੇ ਗੜਸ਼ੰਕਰ–ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਕੰਮ ਨੂੰ ਸੇਵਾ ਦੇ ਤੌਰ ’ਤੇ ਆਪਣੀ ਅਗਵਾਈ ਵਿੱਚ ਸ਼ੁਰੂ ਕਰਵਾਇਆ, ਜਿਸ ਕਾਰਨ ਉਨ੍ਹਾਂ ਦੀ ਚਰਚਾ ਚਹੁੰਓਰ ਫੈਲ ਗਈ। ਇਸ ਤੋਂ ਇਲਾਵਾ ਹੜ੍ਹ ਸਮੇਂ ਵੀ ਉਨ੍ਹਾਂ ਨੇ ਹੜ੍ਹ ਪੀੜਤ ਲੋਕਾਂ ਲਈ ਵੱਡੇ ਪੱਧਰ ’ਤੇ ਸੇਵਾ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸੇਵਾ ਸਮਾਜ ਵਿੱਚ ਗਹਿਰਾ ਦੁੱਖ ਪਸਰਿਆ ਹੈ।