ਸਤਨਾਮ ਜਲਾਲਪੁਰ ਨੇ ਤੀਰਥ ਯਾਤਰਾ ਦੀ ਬੱਸ ਨੂੰ ਕੀਤਾ ਰਵਾਨਾ
ਸਤਨਾਮ ਜਲਾਲਪੁਰ ਨੇ ਤੀਰਥ ਯਾਤਰਾ ਦੀ ਬੱਸ ਨੂੰ ਕੀਤਾ ਰਵਾਨਾ
Publish Date: Thu, 30 Apr 2026 03:58 PM (IST)
Updated Date: Fri, 01 May 2026 04:02 AM (IST)

30ਐਨਐਸਆਰ01ਪੀ ਤੀਰਥ ਯਾਤਰਾ ਦੇ ਸ਼ਰਧਾਲੂਆਂ ਨੂੰ ਰਵਾਨਾ ਕਰਦੇ ਹੋਏ ਚੇਅਰਮੈਨ ਸਤਨਾਮ ਜਲਾਲਪੁਰ ਅਤੇ ਹੋਰ। ਪੰਜਾਬੀ ਜਾਗਰਣ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜਲਾਲਪੁਰ ਇਲਾਕੇ ਚ ਉਸ ਸਮੇਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਦੋਂ 43 ਸ਼ਰਧਾਲੂਆਂ ਦਾ ਇਕ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਪਹੁੰਚ ਕੇ ਬੱਸ ਨੂੰ ਹਰੀ ਝੰਡੀ ਦਿਖਾਈ ਅਤੇ ਸਾਰੇ ਯਾਤਰੀਆਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ। ਯਾਤਰਾ 50 ਸਾਲ ਤੋਂ ਉੱਪਰ ਦੀ ਉਮਰ ਦੇ ਬਜ਼ੁਰਗਾਂ ਲਈ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬਜ਼ੁਰਗ ਅਜਿਹੇ ਹਨ, ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਪਾਉਂਦੇ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਇਸ ਭਾਵਨਾ ਨੂੰ ਸਮਝਦੇ ਹੋਏ ਇਹ ਮੁਫ਼ਤ ਯਾਤਰਾ ਸ਼ੁਰੂ ਕੀਤੀ ਹੈ। ਰਵਾਨਾ ਹੋਣ ਸਮੇਂ ਬਜ਼ੁਰਗਾਂ ਦੇ ਚਿਹਰਿਆਂ ਤੇ ਅਲੌਕਿਕ ਖੁਸ਼ੀ ਅਤੇ ਸ਼ਰਧਾ ਸਾਫ਼ ਨਜ਼ਰ ਆ ਰਹੀ ਸੀ। ਧਾਰਮਿਕ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ। ਜਿਸ ਦੌਰਾਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਤ ਨੂੰ ਵਿਸ਼ਰਾਮ ਕਰਨਗੇ ਅਤੇ ਵੱਖ-ਵੱਖ ਇਤਿਹਾਸਕ ਅਸਥਾਨਾਂ ਤੇ ਨਤਮਸਤਕ ਹੋਣਗੇ। ਜਿੱਥੇ ਸ਼ਰਧਾਲੂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਨਗੇ।।ਉਪਰੰਤ ਯਾਤਰੀ ਸ਼ਹੀਦੀ ਯਾਦਗਾਰ ਜਲ੍ਹਿਆਂਵਾਲਾ ਬਾਗ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਨਤਮਸਤਕ ਹੋਣਗੇ। ਯਾਤਰਾ ਦੌਰਾਨ ਉਹ ਵਾਹਗਾ ਬਾਰਡਰ ਵਿਖੇ ਰੀ-ਟਰੀਟ ਸੈਰੇਮਨੀ ਦਾ ਆਨੰਦ ਵੀ ਲੈਣਗੇ। ਸ਼ਰਧਾਲੂਆਂ ਦੀ ਸਹੂਲਤ ਲਈ ਸਰਕਾਰ ਵੱਲੋਂ ਖਾਣ-ਪੀਣ ਤੇ ਰਹਿਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।