ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਚੈੱਕ ਸੌਂਪਿਆ
ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਚੈਕ ਸੌਂਪਿਆ
Publish Date: Thu, 07 May 2026 04:27 PM (IST)
Updated Date: Fri, 08 May 2026 04:06 AM (IST)
07ਐਨਐਸਆਰ21ਪੀ ਬੰਗਾ ਵਿਖੇ ਪ੍ਰਿੰ. ਡਾ. ਰਣਜੀਤ ਸਿੰਘ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਚੈਕ ਭੇਂਟ ਕਰਦੇ ਹੋਏ। ਪੰਜਾਬੀ ਜਾਗਰਣ ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਸਥਾ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ। ਪ੍ਰਿੰ. ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸੰਸਥਾ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ 5500 ਰੁਪਏ, ਗ੍ਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਨੂੰ 8500 ਰੁਪਏ ਅਤੇ ਪੋਸਟ ਗ੍ਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਨੂੰ 10500 ਰੁਪਏ ਦੀ ਸਕਾਲਰਸ਼ਿਪ ਰਾਸ਼ੀ ਦਿੱਤੀ ਜਾਂਦੀ ਹੈ। ਤਾਂ ਕਿ ਉਚੇਰੀ ਵਿੱਦਿਆ ਹਾਸਲ ਕਰ ਕੇ ਇਹ ਵਿਦਿਆਰਥੀ ਸਮਾਜ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ। ਇਸ ਮੌਕੇ ਸਮੂਹ ਸਟਾਫ ਅਤੇ ਅੰਮ੍ਰਿਤਧਾਰੀ ਵਿਦਿਆਰਥੀ ਹਾਜ਼ਰ ਸਨ।