ਸ਼ਹੀਦੀ ਪੁਰਬ ਨੂੰ ਸਮਰਪਿਤ ਪਾਠਾਂ ਦੀ ਲੜੀ ਦੀ ਅੱਜ ਤੋਂ : ਬੀਬੀ ਗੁਰਚਰਨ ਕੌਰ
ਸ਼ਹੀਦੀ ਪੁਰਬ ਨੂੰ ਸਮਰਪਿਤ ਪਾਠਾਂ ਦੀ ਲੜੀ ਦੀ ਅੱਜ ਤੋਂ : ਬੀਬੀ ਗੁਰਚਰਨ ਕੌਰ
Publish Date: Fri, 08 May 2026 04:35 PM (IST)
Updated Date: Sat, 09 May 2026 04:06 AM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ,
ਸ਼੍ਰੀ ਅਨੰਦਪੁਰ ਸਾਹਿਬ: ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ 18 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਥਾਨਕ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੀ ਆਰੰਭਤਾ ਅੱਜ ਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਬੀਬੀ ਗੁਰਚਰਨ ਕੌਰ ਜੀ ਨੇ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ 18 ਜੂਨ ਤੱਕ ਲਗਾਤਾਰ 40 ਦਿਨ ਗੁਰਦੁਆਰਾ ਸੀਸ ਸਾਹਿਬ ਵਿਖੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸ਼ਾਮ ਦੇ 4 ਵਜੇ ਸ਼ੁਰੂ ਕੀਤੇ ਜਾਇਆ ਕਰਨਗੇ ਅਤੇ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਪੁਰਬ ਵਾਲੇ ਦਿਨ 18 ਜੂਨ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ, ਜਿਸ ਵਿੱਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥਿਆਂ ਅਤੇ ਕੌਮ ਦੇ ਮਹਾਨ ਕਥਾ ਵਾਚਕਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਹਨਾਂ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬੀਬੀ ਤਜਿੰਦਰ ਕੌਰ, ਸੁਰਿੰਦਰ ਪਾਲ ਕੌਰ, ਗੁਰਜੀਤ ਕੌਰ, ਮਨਜੀਤ ਕੋਰ, ਤਰਨਜੀਤ ਕੌਰ, ਹਰਜੀਤ ਕੌਰ, ਸੁਰਿੰਦਰ ਕੌਰ, ਜਸਵੰਤ ਕੌਰ, ਰਵਿੰਦਰ ਕੌਰ ਆਦਿ ਬੀਬੀਆਂ ਹਾਜ਼ਰ ਸਨ।