ਮਹਿੰਦੀਪੁਰ ’ਚ ਵਿਸ਼ੇਸ਼ ਗਾਈਡੈਂਸ ਤੇ ਰੋਜ਼ਗਾਰ ਸੈਸ਼ਨ ਕਰਵਾਇਆ
ਮਹਿੰਦੀਪੁਰ ਵਿਖੇ ਵਿਸ਼ੇਸ਼ ਗਾਈਡੈਂਸ ਅਤੇ ਰੋਜ਼ਗਾਰ ਸੈਸ਼ਨ ਕਰਵਾਇਆ
Publish Date: Thu, 30 Apr 2026 05:05 PM (IST)
Updated Date: Fri, 01 May 2026 04:08 AM (IST)

30ਐਨਐਸਆਰ05ਪੀ ਸਕੂਲ ਆਫ਼ ਐਮੀਨੈਂਸ ਮਹਿੰਦੀਪੁਰ ਵਿਖੇ ਵਿਸ਼ੇਸ਼ ਗਾਈਡੈਂਸ ਅਤੇ ਰੋਜ਼ਗਾਰ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਮਾਹਿਰ। ਪੰਜਾਬੀ ਜਾਗਰਣ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਅਤੇ ਰੋਜ਼ਗਾਰ ਦੇ ਮੌਕਿਆਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ, ਜ਼ਿਲ੍ਹਾ ਗਾਈਡੈਂਸ ਅਤੇ ਰੋਜ਼ਗਾਰ ਦਫ਼ਤਰ ਵੱਲੋਂ ਸਕੂਲ ਆਫ਼ ਐਮੀਨੈਂਸ ਮਹਿੰਦੀਪੁਰ ਵਿਖੇ ਇੱਕ ਵਿਸ਼ੇਸ਼ ਗਾਈਡੈਂਸ ਸੈਸ਼ਨ ਕਰਵਾਇਆ। ਇਸ ਪ੍ਰੋਗਰਾਮ ’ਚ ਨੌਜਵਾਨਾਂ ਨੂੰ ਆਧੁਨਿਕ ਦੌਰ ਦੀਆਂ ਚੁਣੌਤੀਆਂ ਤੇ ਰੋਜ਼ਗਾਰ ਦੇ ਨਵੇਂ ਰਾਹਾਂ ਬਾਰੇ ਅਹਿਮ ਜਾਣਕਾਰੀ ਦਿੱਤੀ। ਸੈਸ਼ਨ ਦੌਰਾਨ ਮਾਹਿਰਾਂ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਅਤੇ ਪ੍ਰਸ਼ਾਸਨਿਕ ਸੇਵਾਵਾਂ ’ਚ ਜਾਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ“ਸਹੀ ਮਾਰਗ ਦਰਸ਼ਨ ਅਤੇ ਸਖ਼ਤ ਮਿਹਨਤ“ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਨੇ ਰੁਜ਼ਗਾਰ ਦਫ਼ਤਰ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਅਤੇ ਹੁਨਰ ਵਿਕਾਸ ਦੇ ਕੋਰਸਾਂ ਬਾਰੇ ਵਿਸਤਾਰ ਵਿੱਚ ਚਾਨਣਾ ਪਾਇਆ। ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਹੁਨਰਮੰਦ ਬਣ ਸਕਣ। ਇਸ ਪ੍ਰੋਗਰਾਮ ’ਚ ਸ਼ਖ਼ਸੀਅਤਾਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਰਾਜ ਕੁਮਾਰ, ਪਰਮਿੰਦਰ ਸਿੰਘ, ਜਸਕਰਨ ਸਿੰਘ, ਭੁਪਿੰਦਰ ਰਾਜਨ, ਸੈਸ਼ਨ ਦੇ ਅਖੀਰ ਵਿੱਚ ਵਿਦਿਆਰਥੀਆਂ ਲਈ ਇੱਕ ਸਵਾਲ-ਜਵਾਬ ਦੌਰ ਰੱਖਿਆ। ਜਿੱਥੇ ਬੁਲਾਰਿਆਂ ਨੇ ਵਿਦਿਆਰਥੀਆਂ ਦੀਆਂ ਕਰੀਅਰ ਨਾਲ ਸਬੰਧਤ ਸ਼ੰਕਾਵਾਂ ਨੂੰ ਦੂਰ ਕੀਤਾ। ਸਮੂਹ ਹਾਜ਼ਰੀਨ ਅਤੇ ਸਕੂਲ ਸਟਾਫ਼ ਨੇ ਜ਼ਿਲ੍ਹਾ ਗਾਈਡੈਂਸ ਦਫ਼ਤਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਅਜਿਹੇ ਸੈਸ਼ਨ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹਿਣਗੇ।