ਸ਼੍ਰੀ ਕੀਰਤਪੁਰ ਸਾਹਿਬ ’ਚ ਚੋਣ ਸਰਗਰਮੀਆਂ ਭਖੀਆਂ
ਸ਼੍ਰੀ ਕੀਰਤਪੁਰ ਸਾਹਿਬ ਚੋਣ ਸਰਗਰਮੀਆਂ ਭਖੀਆਂ
Publish Date: Tue, 12 May 2026 04:29 PM (IST)
Updated Date: Tue, 12 May 2026 04:30 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ਼੍ਰੀ ਕੀਰਤਪੁਰ ਸਾਹਿਬ : ਸੂਬੇ ਅੰਦਰ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਇਸ ਸਬੰਧੀ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਚੋਣ ਲੜਨ ਦੇ ਚਾਹਵਾਨ ਵਿਅਕਤੀ ਰਣਨੀਤੀ ਤਿਆਰ ਕਰਨ ਲੱਗੇ ਹਨ। ਉਮੀਦਵਾਰਾਂ ਵੱਲੋਂ ਆਪਣੇ ਆਪਣੇ ਵਾਰਡਾਂ ਵਿੱਚ ਵੋਟਰਾਂ ਤੱਕ ਪਹੁੰਚ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਅੱਜ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਪਣੀ ਵੈਬਸਾਈਟ ’ਚੋਣ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਚੋਣ ਜਾਬਤਾ ਲਾਗੂ ਕਰ ਦਿੱਤੀ ਗਈ ਹੈ। ਪੰਜਾਬ ਰਾਜ ਚੋਣ ਕਮਿਸ਼ਨ ਦੇ ਚੋਣ ਕਮਿਸ਼ਨਰ ਰਾਜਕੁਮਾਰ ਚੌਧਰੀ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਹੈ ਕਿ ਸੂਬੇ ਅੰਦਰ ਚੋਣ ਜਾਬਤਾ ਲਾਗੂ ਹੋ ਗਿਆ ਹੈ। ਸੂਬੇ ਅੰਦਰ ਅੱਠ ਕਾਰਪੋਰੇਸ਼ਨ 76 ਮਿਉਂਸੀਪਲ ਕੌਂਸਲ ਅਤੇ 27 ਨਗਰ ਪੰਚਾਇਤਾਂ ਦੀ ਚੋਣ 26 ਮਈ ਨੂੰ ਹੋਣ ਜਾ ਰਹੀ ਹੈ ਜਿਸ ਦਿਨ ਤੀਜੇ 29 ਮਈ ਨੂੰ ਐਲਾਨੇ ਜਾਣਗੇ। ਸੂਬੇ ਅੰਦਰ ਲਗਭਗ 36,72,932 ਵੋਟਰ ਆਪਣੇ ਮੱਤ ਦਾ ਇਸਤੇਮਾਲ ਕਰਦੇ ਹੋਏ ਨਵੇਂ ਪ੍ਰਤਿਨਿਧੀ ਚੁਣਨਗੇ। 26 ਮਈ ਨੂੰ ਸੂਬੇ ਦੇ ਵੋਟਰਾਂ ਤੋਂ ਉਮੀਦ ਹੈ ਕਿ ਉਹ ਸ਼ਹਿਰੀ ਸਥਾਨਕ ਸਰਕਾਰ ਚੋਣਾਂ ਵਿੱਚ ਆਪਣੇ ਨਵੇਂ ਪ੍ਰਤਿਨਿਧੀਆਂ ਨੂੰ ਚੁਣ ਸਕਣ। ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਰਾਜ ਸਰਕਾਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਕੋਈ ਵੀ ਨਵੀਆਂ ਯੋਜਨਾਵਾਂ ਜਾਂ ਵਿਕਾਸ ਕਾਰਜਾਂ ਦਾ ਐਲਾਨ ਨਹੀਂ ਕਰ ਸਕਣਗੀਆਂ। ਚੋਣ ਕਮਿਸ਼ਨ ਵੱਲੋਂ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਗਏ ਹਨ ਕਿ ਸਾਰੇ ਸ਼ਹਿਰੀ ਸਥਾਨਕ ਸ਼ਹਿਰਾਂ ਵਿੱਚ ਚੋਣਾਂ ਸ਼ਾਂਤੀ ਪੂਰਨ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ। ਚੋਣ ਕਮਿਸ਼ਨ ਦੇ ਇਸ ਐਲਾਨ ਤੋਂ ਬਾਅਦ ਤੁਰੰਤ ਰਾਜ ਵਿੱਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ ਮੁੱਖ ਪਾਰਟੀਆਂ ਸੱਤਾਧਾਰੀ ਆਮ ਆਦਮੀ ਪਾਰਟੀ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰਾਂ ਨੂੰ ਅੰਤਿਮ ਰੂਪ ਰੇਖਾ ਦੇਣ ਲਈ ਅੰਦਰੂਨੀ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਆਉਣ ਵਾਲੀਆਂ ਸ਼ਹਿਰੀ ਸਥਾਨਕ ਸਰਕਾਰ ਚੋਣਾਂ ਨੂੰ ਪੰਜਾਬ ਵਿੱਚ ਭਵਿੱਖ ਦੀਆਂ ਚੌਣੀ ਲੜਾਈਆਂ ਤੋਂ ਪਹਿਲਾਂ ਸਾਰੀਆਂ ਵੱਡੀਆਂ ਪਾਰਟੀਆਂ ਲਈ ਰਾਜਨੀਤਿਕ ਤੌਰ ਤੇ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਐਲਾਨ ਤੋਂ ਬਾਅਦ ਸ੍ਰੀ ਕੀਰਤਪੁਰ ਸਾਹਿਬ ਵਿੱਚ ਚੋਣ ਪ੍ਰਕਿਰਿਆ ਤੇਜ਼ ਹੋ ਗਈ ਹੈ ਵੱਖ-ਵੱਖ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵੱਲੋਂ ਵੋਟਰਾਂ ਤੱਕ ਪਹੁੰਚ ਬਣਾਉਣੀ ਸ਼ੁਰੂ ਕਰ ਦਿੱਤੀ ਇਸ ਦੌਰਾਨ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਵਾਰਡ ਵਿੱਚ ਐਮ,ਸੀ ਬਣਨ ਤੋਂ ਬਾਅਦ ਕੰਮਾਂ ਦੇ ਵਾਅਦੇ ਵੀ ਕੀਤੇ ਜਾ ਰਹੇ ਹਨ। ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਆਪਣੇ ਆਪਣੇ ਹੱਕ ਵਿੱਚ ਵੋਟਾਂ ਪਾਉਣ ਲਈ ਨੁੱਕੜ ਮੀਟਿੰਗਾਂ ਸ਼ੁਰੂ ਹੋ ਗਈਆਂ ਹਨ।