ਸੇਂਟ ਜੋਸਫ ਕਾਨਵੈਂਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸੇਂਟ ਜੋਸਫ ਕਾਨਵੈਂਟ ਸਕੂਲ ਦਾ ਨਤੀਜ਼ਾ ਰਿਹਾ ਸ਼ਾਨਦਾਰ
Publish Date: Thu, 30 Apr 2026 04:18 PM (IST)
Updated Date: Fri, 01 May 2026 04:05 AM (IST)
ਸੇਂਟ ਜੋਸਫ ਕਾਨਵੈਂਟ ਸਕੂਲ ਦੇ ਹੋਣਹਾਰ ਵਿਦਿਆਰਥੀ। ਪੰਜਾਬੀ ਜਾਗਰਣ
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਈਸੀਐੱਸਈ ਵੱਲੋਂ ਐਲਾਨ ਕੀਤੇ 10ਵੀਂ ਜਮਾਤ ਦੇ ਸੈਸ਼ਨ 2025-2026 ਦੇ ਨਤੀਜੇ 'ਚ ਸੇਂਟ ਜੋਸਫ ਕਾਨਵੈਂਟ ਸਕੂਲ ਨਵਾਂਸ਼ਹਿਰ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਵਿਦਿਆਰਥਣ ਜਪਨੀਤ ਕੌਰ ਨੇ 98.4 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਅਨਮੋਲ ਸ਼ਰਮਾ ਅਤੇ ਮੰਨਤ ਦੱਤ ਦੋਵਾਂ ਨੇ 97.8 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਆਸਥਾ ਟਾਂਗਰੀ ਨੇ 96 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਕੁੱਲ 160 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਜਿਸ ਵਿਚੋਂ ਸਾਰੇ ਦੇ ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ। 149 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ, 23 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅਤੇ 62 ਵਿਦਿਆਰਥੀਆਂ ਨੇ 80 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਸਕੂਲ ਦੇ ਡਾਇਰੈਕਟਰ ਫਾਦਰ ਜੋਰਜ ਚੈਰੂਵਿਲ, ਪ੍ਰਿੰ. ਸਿਸਟਰ ਅਨੂ ਜੋਸੇਫ, ਵਾਈਸ ਪ੍ਰਿੰ. ਸਿਸਟਰ ਵਿਮਲਾ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਮਾਪਿਆਂ ਨਾਲ ਮਿਲ ਕੇ ਗਹਿਰੀ ਖੁਸ਼ੀ ਪ੍ਰਗਟ ਕਰਦੇ ਹੋਏ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਸ਼ੁੱਭ-ਇੱਛਾਵਾਂ ਪ੍ਰਗਟ ਕੀਤੀਆਂ।