ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜਨਮ ਦਿਹਾੜਾ ਅੱਜ : ਸੱਗੂ
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਮਨਾਵਾਂਗੇ ਸੂਬਾ ਪੱਧਰੀ ਜਨਮ ਦਿਹਾੜਾ: ਸੱਗੂ
Publish Date: Fri, 08 May 2026 05:24 PM (IST)
Updated Date: Sat, 09 May 2026 04:06 AM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਇਸ ਵਾਰ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਸੂਬਾ ਪੱਧਰੀ ਜਨਮ ਦਿਹਾੜਾ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸਰਪ੍ਰਸਤ ਜਗਜੀਤ ਸਿੰਘ ਸੱਗੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਹਰ ਸਾਲ ਸੂਬਾ ਪੱਧਰੀ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ ਮਨਾਇਆ ਜਾਦਾ ਹੈ ਅਤੇ ਇਸ ਵਾਰ ਵੀ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਜਨਮ ਦਿਹਾੜਾ ਮਨਾਉਣ ਲਈ ਜਥੇਬੰਦੀ ਦੇ ਹਰ ਮੈਂਬਰ ਅੰਦਰ ਬਹੁਤ ਹੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਪੰਜਾਬ ਭਰ ਤੋਂ ਰਾਮਗੜ੍ਹੀਆ ਪਰਿਵਾਰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਅਪੀਲ ਕੀਤੀ ਕਿਹਾ ਵੱਧ ਤੋਂ ਵੱਧ ਪਰਿਵਾਰ ਮਿਤੀ 9 ਮਈ ਨੂੰ ਸ੍ਰੀ ਅਨੰਦਪਰ ਸਾਹਿਬ ਜ਼ਰੂਰ ਪਹੁੰਚੋ ਸੰਤ ਜਗਜੀਤ ਸਿੰਘ ਲੋਪੋਂ ਵਾਲਿਆ ਦੇ ਅਸਥਾਨ ਸੰਤ ਆਸ਼ਰਮ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 303 ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ।