ਹਿਮਾਚਲ ਦੇ ਐਂਟਰੀ ਟੈਕਸ ਖ਼ਿਲਾਫ਼ ਪੰਜਾਬ 'ਚ ਸੰਘਰਸ਼ ਤੇਜ਼: 1 ਜੂਨ ਨੂੰ ਸਰਹੱਦਾਂ ਦੇ 55 ਪੁਆਇੰਟ ਜਾਮ ਕਰਨ ਦਾ ਵੱਡਾ ਐਲਾਨ
ਹਿਮਾਚਲ ਸਰਕਾਰ ਵੱਲੋਂ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿਚ ਪੰਜਾਬ ਅੰਦਰ ਚੱਲ ਰਿਹਾ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਮੁੜ ਵੱਡੇ ਸੰਘਰਸ਼ ਦਾ ਐਲਾਨ ਕਰਦਿਆ 1 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪੰਜਾਬ, ਹਰਿਆਣਾ ਅਤੇ ਹਿਮਾਚਲ ਨਾਲ ਲੱਗਦੇ ਹਿਮਾਚਲ ਦੇ 55 ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਨੂੰ ਜਾਮ ਕੀਤਾ ਜਾਵੇਗਾ।
Publish Date: Wed, 20 May 2026 03:56 PM (IST)
Updated Date: Wed, 20 May 2026 04:00 PM (IST)
ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਹਿਮਾਚਲ ਸਰਕਾਰ ਵੱਲੋਂ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿਚ ਪੰਜਾਬ ਅੰਦਰ ਚੱਲ ਰਿਹਾ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਮੁੜ ਵੱਡੇ ਸੰਘਰਸ਼ ਦਾ ਐਲਾਨ ਕਰਦਿਆ 1 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪੰਜਾਬ, ਹਰਿਆਣਾ ਅਤੇ ਹਿਮਾਚਲ ਨਾਲ ਲੱਗਦੇ ਹਿਮਾਚਲ ਦੇ 55 ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਨੂੰ ਜਾਮ ਕੀਤਾ ਜਾਵੇਗਾ।
ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਕਿਰਤੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜਵਾ, ਸ਼ੇਰੇ ਪੰਜਾਬ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਕਰਨਵੀਰ ਸਿੰਘ ਅਤੇ ਜਨ ਅਧਿਕਾਰ ਕਲਿਆਣ ਸਮਿਤੀ ਦੇ ਪ੍ਰਧਾਨ ਕਸ਼ਮੀਰ ਸਿੰਘ ਨੰਗਲੀ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਜੇਕਰ ਹਿਮਾਚਲ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ 1 ਜੂਨ ਨੂੰ ਮੌਕੇ ‘ਤੇ ਹੀ ਹੋਰ ਸਖ਼ਤ ਐਲਾਨ ਕੀਤੇ ਜਾਣਗੇ।