ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਮਾਰੀਆਂ ਮੱਲਾਂ
ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਮਾਰੀਆਂ ਮੱਲਾਂ
Publish Date: Mon, 24 Nov 2025 04:24 PM (IST)
Updated Date: Mon, 24 Nov 2025 04:25 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ਸਿੱਖਿਆ ਵਿਭਾਗ ਪੰਜਾਬ ਵੱਲੋਂ ‘ਰਾਸ਼ਟਰੀ ਅਵਿਸ਼ਕਾਰ ਅਭਿਆਨ-2025 ਤਹਿਤ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੇ ਮੀਡੀਆ ਕੋਆਰਡੀਨੇਟਰ ਅਜੇ ਕੁਮਾਰ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਰਮਾ ਸ਼ਰਮਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਮਾਡਲ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਮੁਸਕਾਨ ਨੇ‘ਸਿਹਤ ਅਤੇ ਸਫਾਈ ਉਪ-ਵਿਸ਼ੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥੀ ਏਕਮਜੋਤ ਨੇ ‘ਗ੍ਰੀਨ ਐਨਰਜੀ‘ ਉਪ-ਵਿਸ਼ੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਵਿਸ਼ਾਲੀ ਨੇ‘ਮਨੋਰੰਜਕ ਗਣਿਤਿਕ ਮਾਡਲਿੰਗ‘ ਉਪ-ਵਿਸ਼ੇ ਵਿੱਚ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀ ਕਮਲਜੀਤ ਨੇ ਉਭਰਦੀਆਂ ਤਕਨੀਕਾਂ ਉਪ-ਵਿਸ਼ੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਮਾ ਸ਼ਰਮਾ ਨੇ ਸਵੇਰ ਦੀ ਸਭਾ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਗਾਈਡ ਅਧਿਆਪਕਾ ਹਰਦੀਪ ਕੌਰ, ਨੀਲ ਕਮਲ, ਸੁਖਵਿੰਦਰ ਸਿੰਘ ਅਤੇ ਅਜੇ ਕੁਮਾਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਪਹਿਲੇ ਸਥਾਨ‘ਤੇ ਰਹਿਣ ਵਾਲੇ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ।