ਵਿਦਿਆਰਥੀ ਟ੍ਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ
ਵਿਦਿਆਰਥੀ ਟ੍ਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ
Publish Date: Sat, 17 Jan 2026 07:02 PM (IST)
Updated Date: Sun, 18 Jan 2026 04:16 AM (IST)
ਮੁਕੇਸ਼ ਬਿੱਟੂ, ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਨਵਾਂਸ਼ਹਿਰ/ਜਾਡਲਾ ਡੀਸੀ ਅੰਕੁਰਜੀਤ ਸਿੰਘ, ਐੱਸਐੱਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਪ੍ਰਵੀਨ ਕੁਮਾਰ ਵੱਲੋਂ ਸਰਕਾਰੀ ਸਮਾਰਟ ਹਾਈ ਸਕੂਲ ਸਲੋਹ, ਸਾਈਂ ਕਾਲਜ ਅਤੇ ਸਕਾਲਰ ਪਬਲਿਕ ਸਕੂਲ ਜਾਡਲਾ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਸ਼ਖਤੀ ਨਾਲ ਪਾਲਣਾ ਕਰਨ ਹਿੱਤ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਹਰ ਸਾਲ ਹਜ਼ਾਰਾ ਕੀਮਤੀ ਜਾਨਾਂ ਮੌਤ ਦੇ ਮੂੰਹ ’ਚ ਚਲੀਆਂ ਜਾਦੀਆਂ ਹਨ। ਉਨਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਈ ਵੀ ਵਾਹਨ ਚਲਾਉਣ ਲਈ ਨਾ ਦੇਣ। ਇਸ ਨਾਲ ਜਿੱਥੇ ਬੱਚਿਆਂ ਦੀ ਜਾਨ ਨੂੰ ਖਤਰਾਂ ਹੋ ਸਕਦਾ ਹੈ। ਉਥੇ ਮਾਪੇ ਵੀ ਕਈ ਤਰ੍ਹਾਂ ਦੀਆਂ ਕਾਨੂੰਨੀ ਉਲਝਣਾਂ ਦਾ ਸ਼ਿਕਾਰ ਹੋ ਸਕਦੇ ਹਨ। ਇਸ ਮੌਕੇ ਦੋਵਾਂ ਅਧਿਆਪਕ ਅਤੇ ਸਟਾਫ਼ ਮੈਂਬਰਾਨ ਹਾਜ਼ਰ ਸਨ।