ਸੁਖਪਾਲ ਸਿੰਘ PCS ਨੇ SDM ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
। ਸੁਖਪਾਲ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨਾ, ਪਾਰਦਰਸ਼ੀ ਅਤੇ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨਾ ਅਤੇ ਇਲਾਕੇ ਦੇ ਸਰਵਾਂਗੀਣ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕਰਕੇ ਸਰਕਾਰ ਤੋਂ ਮਨਜ਼ੂਰ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ।
Publish Date: Sat, 21 Feb 2026 01:55 PM (IST)
Updated Date: Sat, 21 Feb 2026 01:59 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਸੁਖਪਾਲ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਦੁਧਨ ਸਾਧਾਂ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਅਹੁਦਾ ਸੰਭਾਲਣ ਉਪਰੰਤ ਸੁਖਪਾਲ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਲਾਕੇ ਦੀ ਚੜ੍ਹਦੀ ਕਲਾ ਤੇ ਸੁਖ-ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ।
ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇੱਕ ਧਾਰਮਿਕ ਅਤੇ ਪਵਿੱਤਰ ਨਗਰੀ ਹੈ ਅਤੇ ਇਥੇ ਡਿਊਟੀ ਨਿਭਾਉਣਾ ਆਪਣੇ ਆਪ ਵਿੱਚ ਸੌਭਾਗ ਦੀ ਗੱਲ ਹੈ। ਉਹ ਆਪਣੀ ਜ਼ਿੰਮੇਵਾਰੀ ਸੇਵਾ ਦੀ ਭਾਵਨਾ ਨਾਲ ਨਿਭਾਉਣਗੇ। ਸੁਖਪਾਲ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨਾ, ਪਾਰਦਰਸ਼ੀ ਅਤੇ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨਾ ਅਤੇ ਇਲਾਕੇ ਦੇ ਸਰਵਾਂਗੀਣ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕਰਕੇ ਸਰਕਾਰ ਤੋਂ ਮਨਜ਼ੂਰ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੂੰ ਚੁਸਤ ਅਤੇ ਤਿਆਰ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ