ਸ਼ੁਕਰਾਨਾ ਯਾਤਰਾ ਨੂੰ ਸਫਲ ਬਣਾਉਣ ਲਈ ਧੰਨਵਾਦ : ਡਾਢੀ
मममममਸ਼ੁਕਰਾਨਾ ਯਾਤਰਾ ਨੂੰ ਸਫਲ ਬਣਾਉਣ ਲਈ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ: ਕਮਿੱਕਰ ਸਿੰਘ ਡਾਢੀ
Publish Date: Thu, 07 May 2026 05:55 PM (IST)
Updated Date: Thu, 07 May 2026 05:56 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਮੁੱਖ ਮੰਤਰੀ ਵੱਲੋਂ ਬੇਅਦਬੀ ਸਬੰਧੀ ਬਣਾਏ ਗਏ ਕਾਨੂੰਨਾਂ ’ਤੇ ਸ਼ੁਕਰਾਨਾ ਯਾਤਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਈ, ਇਸ ਯਾਤਰਾ ਨੂੰ ਸਫਲ ਬਣਾਉਣ ਲਈ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਦੱਸਿਆ ਹੈ ਕਿ ਸੂਬੇ ਦੇ ਹਰਮਨ ਪਿਆਰੇ ਨੇਤਾ ਭਗਵੰਤ ਸਿੰਘ ਮਾਨ ਹੀ ਹਨ। ਇਹ ਸ਼ੁਕਰਾਨਾ ਯਾਤਰਾ ਦੌਰਾਨ ਸ੍ਰੀ ਕੀਰਤਪੁਰ ਸਾਹਿਬ, ਭਰਤਗੜ, ਘਨੌਲੀ ਅਤੇ ਰੂਪ ਨਗਰ ਵਿਖੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕਾਂ ਨੇ ਹਾਜ਼ਰੀ ਭਰ ਕੇ ਇਹ ਸਬੂਤ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਏ ਗਏ ਇਤਿਹਾਸਿਕ ਫੈਸਲਿਆਂ ਨੂੰ ਸੂਬੇ ਦੀ ਜਨਤਾ ਨੇ ਮੋਹਰ ਲਗਾ ਕੇ ਮਾਨ ਸਰਕਾਰ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਿੱਖ ਸੰਗਤ ਦੀ ਚਿਰਾਂ ਤੋਂ ਮੰਗ ਸੀ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਬੇਅਦਬੀਆਂ ਨੂੰ ਦੇਖਦੇ ਹੋਏ ਸਖਤ ਕਾਨੂੰਨ ਬਣਾਏ ਜਾਣ, ਇਸ ਤੋਂ ਪਹਿਲਾਂ ਵੀ ਸੂਬੇ ਅੰਦਰ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਰਹੀਆਂ ਜਿਨ੍ਹਾਂ ਵਿੱਚ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਵੀ ਰਾਜ ਕਰਕੇ ਗਏ, ਪਰ ਗੁਰੂ ਸਾਹਿਬ ਨੇ ਇਹ ਸੇਵਾ ਭਗਵੰਤ ਸਿੰਘ ਮਾਨ ਤੋਂ ਲੈਣੀ ਸੀ। ਹੁਣ ਜਦੋਂ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਪਾਸ ਕਰ ਦਿੱਤਾ ਗਿਆ ਹੈ ਤਾਂ ਕੁਝ ਅਖੌਤੀ ਲੀਡਰਾਂ ਨੂੰ ਇਹ ਰਾਸ ਨਹੀਂ ਆ ਰਿਹਾ ਪਰ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਮਰਥਨ ਇਹ ਦੱਸਦਾ ਹੈ ਕੀ ਲੋਕ ਭਗਵੰਤ ਮਾਨ ਸਰਕਾਰ ਦੇ ਨਾਲ ਹਨ। ਕਮਿੱਕਰ ਸਿੰਘ ਡਾਢੀ ਨੇ ਸ਼ੁਕਰਾਨਾ ਯਾਤਰਾ ਦੌਰਾਨ ਪਹੁੰਚੇ ਸ਼ਹਿਰ ਵਾਸੀਆਂ ਅਤੇ ਹਲਕੇ ਦੇ ਲੋਕਾਂ ਦੇ ਨਾਲ ਪਾਰਟੀ ਵਰਕਰਾਂ ਦਾ ਵੀ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਕੀਮਤੀ ਸਮਾਂ ਕੱਢ ਕੇ ਸ਼ੁਕਰਾਨਾ ਯਾਤਰਾ ਨੂੰ ਸਫਲ ਬਣਾਇਆ। ਵਿਸ਼ੇਸ਼ ਤੌਰ ‘ਤੇ ਕੀਤੇ ਗਏ ਪ੍ਰਬੰਧਾਂ ਲਈ ਬਲਾਕ ਪ੍ਰਧਾਨ ਗਫੂਰ ਮੁਹੰਮਦ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਬਲਾਕ ਪ੍ਰਧਾਨ ਗਫੂਰ ਮੁਹੰਮਦ, ਕੁਲਵੰਤ ਸਿੰਘ, ਤਰਲੋਚਨ ਸਿੰਘ ਲੋਚੀ, ਗੁਰਪ੍ਰੀਤ ਸਿੰਘ ਅਰੋੜਾ, ਜਸਵਿੰਦਰ ਸਿੰਘ ਵਿੱਕੀ, ਯੂਨੀਸ ਖਾਨ, ਚਿਰੰਜੀ ਲਾਲ, ਦਰਸ਼ਨ ਸਿੰਘ, ਡਾਕਟਰ ਜਰਨੈਲ ਸਿੰਘ ਅਤੇ ਹਾਕਮ ਸ਼ਾਹ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।