ਪਿੰਡਾਂ ਵਿਚ ਠੀਕਰੀ ਪਹਿਰਾ ਲਗਾਇਆ ਜਾਵੇ : ਜ਼ਿਲ੍ਹਾ ਮੈਜਿਸਟ੍ਰੇਟ
ਪਿੰਡਾਂ ਵਿਚ ਠੀਕਰੀ ਪਹਿਰਾ ਲਗਾਇਆ ਜਾਵੇ-ਜ਼ਿਲ੍ਹਾ ਮੈਜਿਸਟ੍ਰੇਟ
Publish Date: Thu, 14 May 2026 04:07 PM (IST)
Updated Date: Thu, 14 May 2026 04:09 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤਾਂ ਨੂੰ, ਪੰਜਾਬ ਵਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੁਝ ਸ਼ਰਾਰਤੀ ਲੋਕਾਂ/ਚੋਰਾਂ ਵੱਲੋਂ ਚੋਰੀ ਦੀਆਂ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਮਾਲੀ ਨੁਕਸਾਨ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਕਿਸੇ ਤਰ੍ਹਾਂ ਦਾ ਮਾਲੀ ਸੰਪਤੀ ਨੁਕਸਾਨ ਨਾ ਹੋਣ ਵਾਸਤੇ ਜ਼ਿਲ੍ਹੇ ਦੀ ਹਦੂਦ ਅੰਦਰ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜ਼ਿਲ੍ਹੇ ਦੇ ਸਮੂਹ ਪਿਡਾਂ ਦੀਆਂ ਸਬੰਧਤ ਪੰਚਾਇਤਾਂ ਰਾਹੀਂ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ 12 ਜੁਲਾਈ 2026 ਤੱਕ ਲਾਗੂ ਰਹੇਗਾ।