ਆਂਗਣਵਾੜੀ ਸੁਪਰਵਾਈਜਰਾਂ ਅਤੇ ਵਰਕਰਾਂ ਲਈ ਟ੍ਰੇਨਿੰਗ ਪ੍ਰੋਗਰਾਮ
ਆਂਗਨਵਾੜੀ ਸੁਪਰਵਾਈਜਰਾਂ ਅਤੇ ਵਰਕਰਾਂ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
Publish Date: Fri, 20 Feb 2026 08:12 PM (IST)
Updated Date: Sat, 21 Feb 2026 04:15 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਬਲਾਚੌਰ ਵਿਖੇ ਆਂਗਨਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਾਲ ਅਧਿਕਾਰਾਂ, ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ਸੰਬੰਧੀ ਜਾਗਰੂਕ ਕਰਨ ਲਈ ਬਾਬਾ ਬਲਰਾਜ ਪੰਜਾਬ ਕੋਸਟੀਚੂਏਸੀ ਕਾਲਜ ਬਲਾਚੌਰ ਵਿਖੇ ਟਰੇਨਿੰਗ ਪ੍ਰੋਗਰਾਮ ਕਰਵਾਇਆ। ਟ੍ਰੇਨਿੰਗ ਪ੍ਰੋਗਰਾਮ ਦੌਰਾਨ ਕੰਚਨ ਅਰੋੜਾ ਨੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਦਿੱਤੇ ਗਏ ਪ੍ਰੋਵੀਜ਼ਨਸ ਬਾਰੇ ਜਾਣੂ ਕਰਵਾਇਆ। ਉਨ੍ਹਾਂ ਛੋਟੀ ਉਮਰ ਵਿਚ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਣ ਅਤੇ ਬਾਲ ਭਿੱਖਿਆ ਨਾ ਕਰਵਾਉਣ ਸਬੰਧੀ ਅਪੀਲ ਕੀਤੀ। ਉਨ੍ਹਾਂ ਬੱਚਿਆਂ ਦੇ ਫੰਡਾਮੈਂਟਲ ਰਾਈਟਸ ਬਾਰੇ ਜਾਣੂ ਕਰਵਾਉਂਦੇ ਹੋਏ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਅਪੀਲ ਕੀਤੀ। ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈਸੀ ਵੱਲੋਂ ਪੋਕਸੋ ਐਕਟ ਸਬੰਧੀ ਡਿਟੇਲ ਵਿਚ ਜਾਣੂ ਕਰਵਾਇਆ ਅਤੇ ਬੱਚਿਆਂ ਨਾਲ ਮੌਜੂਦਾ ਸਮੇਂ ਵਿਚ ਹੋ ਰਹੇ ਯੋਨ ਸ਼ੋਸ਼ਣ, ਸਰੀਰਕ ਸ਼ੋਸ਼ਣ, ਭਾਵਨਾਤਮਕ ਸ਼ੋਸ਼ਣ ਤੋਂ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੋਕਸੇ ਐਕਟ ਤਹਿਤ ਜ਼ੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਲਈ ਸਖਤ ਤੋਂ ਸਖਤ ਸਜ਼ਾ ਦਾ ਪ੍ਰਾਵਧਾਨ ਹੈ। ਉਨਾਂ ਸਕੂਲ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨਾਲ ਇਸ ਸੰਵੇਦਨਸ਼ੀਲ ਵਿਸ਼ੇ ਤੇ ਖੁੱਲ ਕੇ ਚਰਚਾ ਕਰਨ ਤਾਂ ਜੋ ਬੱਚਿਆਂ ਨੂੰ ਚੰਗੇ ਅਤੇ ਮਾੜੇ ਵਤੀਰੇ ਦਾ ਪਤਾ ਲੱਗ ਸਕੇ। ਸੋਨੀਆ ਅੰਗਰਿਸ਼ ਚੇਅਰਪਰਸਨ ਬਾਲ ਭਲਾਈ ਕਮੇਟੀ ਨੇ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਖੁੱਲ ਕੇ ਗੱਲਬਾਤ ਕੀਤੀ। ਪ੍ਰੋਗਰਾਮ ਦੌਰਾਨ ਮੌਜੂਦ ਆਂਗਨਵਾੜੀ ਵਰਕਰਾਂ ਦੇ ਨਾਲ-ਨਾਲ ਸੁਪਰਵਾਈਜ਼ਰਾਂ ਨੂੰ ਕਿਹਾ ਕਿ ਜੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਆਉਣ ਤੇ ਇਸ ਸੰਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ।। ਗੌਰਵ ਸ਼ਰਮਾ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਸੰਬੰਧੀ ਜਾਣੂ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਦਾ ਸਾਹਮਣਾ ਕਰਦਾ ਹੈ ਤਾਂ ਉਹ ਬੇਝਿਜਕ ਇਸ ਬਾਰੇ ਆਪਣੇ ਮਾਪਿਆਂ ਜਾਂ ਆਪਣੇ ਅਧਿਆਪਕ ਨੂੰ ਦੱਸ ਸਕਦਾ ਹੈ ਤਾਂ ਜੋ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਖਿਲਾਫ ਪੋਕਸੋ ਐਕਟ ਤਹਿਤ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਉਚਿਤ ਕਾਰਵਾਈ ਕੀਤੀ ਜਾ ਸਕੇ। ਟ੍ਰੇਨਿੰਗ ਪ੍ਰੋਗਰਾਮ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਕਾਂਕਸ਼ਾ ਸੋਨੀ ਵੀ ਮੌਜੂਦ ਸਨ। ਉਨ੍ਹਾਂ ਕੰਚਨ ਅਰੋੜਾ ਦਾ ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਉਲੀਕਣ ਲਈ ਧੰਨਵਾਦ ਕੀਤਾ। ਗੌਰਵ ਸ਼ਰਮਾ ਵੱਲੋਂ ਬਾਲ ਵਿਆਹ ਮੁਕਤ ਭਾਰਤ ਕੰਪੇਨ ਅਧੀਨ ਬਾਲ ਵਿਆਹ ਖ਼ਿਲਾਫ਼ ਸਹੁੰ ਵੀ ਚੁਕਾਈ ਗਈ। ਇਸ ਮੌਕੇ ਆਂਗਨਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ, ਸੰਬੰਧਿਤ ਕਾਲਜ ਦੇ ਪ੍ਰੋਫੈਸਰ ਰਮਨਦੀਪ ਅਤੇ ਕਾਲਜ ਦੇ ਵਿਦਿਆਰਥੀ ਵੀ ਮੌਜੂਦ ਸਨ।