ਨੰਗਲ ਦੇ ਬੱਸ ਸਟੈਂਡ ’ਤੇ ਟਰਾਸਪੋਰਟ ਦੇ ਕਾਮਿਆ ਵੱਲੋਂ ਨਾਅਰੇਬਾਜ਼ੀ ਕਰ ਕੇ ਦਿੱਤਾ ਧਰਨਾ
ਨੰਗਲ ਦੇ ਬੱਸ ਸਟੈਂਡ ਉੱਤੇ ਟਰਾਸਪੋਰਟ ਦੇ ਕਾਮਿਆ ਵਲੋਂ ਧਰਨਾ
Publish Date: Wed, 20 May 2026 06:54 PM (IST)
Updated Date: Wed, 20 May 2026 06:58 PM (IST)

25 ਤੋਂ 27 ਤੱਕ ਹੜਤਾਲ ਕਰਕੇ ਮੁੱਖ ਮੰਤਰੀ ਦੀ ਰਿਹਇਸ਼ ’ਤੇ ਦਿੱਤਾ ਜਾਵੇਗਾ ਧਰਨਾ : ਦਿਆਲ ਮਾਹੀ ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ ਨੰਗਲ: ਅੱਜ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਪੂਰੇ ਪੰਜਾਬ ਅੰਦਰ ਬੱਸ ਸਟੈਂਡ ਉਪਰ 2 ਘੰਟੇ ਪੰਜਾਬ ਸਰਕਾਰ ਖਿਲਾਫ ਰੱਜ ਕੇ ਨਾਅਰੇਬਾਜੀ ਕੀਤੀ ਗਈ। ਨੰਗਲ ਬੱਸ ਸਟੈਂਡ ’ਤੇ ਪ੍ਰਧਾਨ ਸੁਨੀਲ ਰਾਣਾ ਨੇ ਬੋਲਦਿਆਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲੱਗਭਗ 4 ਸਾਲ ਤੋਂ ਵੱਧ ਸਮਾਂ ਬੀਤਦਾ ਗਿਆ ਇੱਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਈ ਗਈ ਉਲਟਾ ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾ) ਦੇ ਰਾਹੀਂ ਵਿਭਾਗਾ ਦਾ ਨਿੱਜੀਕਰਣ ਵੱਲ ਨੂੰ ਵੱਧ ਰਹੀ ਹੈ। ਸਰਕਾਰ ਯੂਨੀਅਨ ਦੇ ਵਰਕਰ ਅਤੇ ਆਗੂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਪਾਕੇ ਵਿਭਾਗ ਨੂੰ ਪ੍ਰਾਈਵੇਟੇਸ਼ਨ ਵੱਲ ਨੂੰ ਵਧਾਇਆ ਜਾ ਰਿਹਾ ਹੈ, ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਕਿਲੋਮੀਟਰ ਸਕੀਮ ਬੱਸਾਂ ਪਾਈਆਂ ਜਾ ਰਹੀਆਂ ਹਨ ਅਤੇ ਮੁਲਾਜ਼ਮਾਂ ਨੂੰ ਪਿਛਲੇ 6 ਮਹੀਨਿਆਂ ਤੋ ਨਜਾਇਜ਼ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ ਮੁਲਾਜ਼ਮਾਂ ਨੂੰ ਰਿਹਾਅ ਨਹੀਂ ਕੀਤਾ ਜਾਂ ਰਿਹਾ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਕਰ ਰਹੀ ਹੈ, ਲੋਕਤੰਤਰ ਦਾ ਘਾਂਣ ਕਰਕੇ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ ਸਵਿੰਧਨਕ ਰੂਪ ਵਿੱਚ ਆਵਾਜ਼ ਬੁਲੰਦ ਕਰਦੇ ਮੁਲਾਜ਼ਮਾਂ ਨੂੰ ਘਰਾਂ ਤੋਂ ਚੁੱਕ ਕੇ ਨਜਾਇਜ਼ 307 ਵਰਗੀਆ ਧਰਵਾ ਲਗਾਕੇ ਬੰਦ ਕਰਕੇ ਤਸ਼ੱਦਦ ਕੀਤਾ ਜਾਂ ਰਿਹਾ ਹੈ। ਵਾਇਸ ਚੇਅਰਮੈਨ ਸਤਨਾਮ ਸਿੰਘ ਤੇ ਸਕੱਤਰ ਦਿਆਲ ਮਾਹੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਜੇਲ੍ਹਾ ਵਿੱਚ ਬੰਦ ਕਰਕੇ ਆਵਾਜ਼ ਦਬਾਅ ਕੇ ਨਿੱਜੀਕਾਰਣ ਵਾਲੇ ਪਾਸੇ ਨੂੰ ਵੱਧੀ ਹੈ, ਉਸ ਦੇ ਨਾਲ ਹੀ ਸਪੈਸ਼ਲ ਕਾਡਰ ਦੀ ਪਾਲਸੀ ਨੂੰ ਵਿਭਾਗ ਵਿੱਚ ਸੁੱਟ ਕੇ ਹੋਰ 58 ਸਾਲ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵੱਲੋਂ ਨੂੰ ਵੱਧ ਰਹੀ ਹੈ, ਜਦੋਂ ਕਿ ਵੱਖ ਵੱਖ ਫੈਸਲਿਆਂ ਰਾਹੀਂ ਮਾਨਯੋਗ ਸੁਪਰੀਮ ਕੋਰਟ ਅਤੇ ਹਾਈ ਕੋਰਟ ਵੱਲੋਂ ਮੁਲਾਜਮਾ ਨੂੰ ਕਨੂੰਨੀ ਤਰੀਕੇ ਨਾਲ ਵੱਡੀ ਰਾਹਤ ਦਿੱਤੀ ਜਾਂ ਰਹੀ ਹੈ ਸਰਕਾਰ ਪੰਜਾਬ ਦੀ ਨੋਜਵਾਨੀ ਦਾ ਲਗਾਤਾਰ ਸ਼ੋਸ਼ਣ ਕਰਦੀ ਆ ਰਹੀ ਹੈ ਜ਼ੋ ਕਿ ਲੰਮੇ ਸਮੇਂ ਤੋ ਸ਼ੋਸਣ ਦਾ ਸ਼ਿਕਾਰ ਪੰਜਾਬ ਦੇ ਕੱਚੇ ਮੁਲਾਜ਼ਮਾਂ ਹੋ ਰਹੇ ਹਨ ਸਮੇਂ ਸਿਰ ਫਰੀ ਸਫ਼ਰ ਸਹੂਲਤਾਂ ਦੇ ਪੈਸੇ ਨਹੀਂ ਦਿੱਤੇ ਜਾਂ ਰਹੇ ਜਿਸ ਦੇ ਨਾਲ ਸਮੇਂ ਸਿਰ ਤਨਖਾਹ ’ਤੇ ਸਪੇਰ ਪਾਰਟ ਖਰੀਦਣ ਅਤੇ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ। ਜੇਕਰ ਸਰਕਾਰ ਨੇ 18 ਮਈ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਕੁਝ ਮਸਲਿਆਂ ਉਪਰ ਸਹਿਮਤੀ ਬਣੀ ਹੈ, ਜਿੰਨ੍ਹਾ ਮਸਲਿਆਂ ਉਪਰ ਸਹਿਮਤੀ ਬਣੀ ਹੈ ਪੁਖਤਾ ਹੱਲ ਨਾ ਕੀਤਾ ਅਤੇ ਜੇਲ ਵਿੱਚ ਬੰਦ ਸਾਥੀਆਂ ਨੂੰ ਰਿਹਾਈ ਨਾ ਦਿੱਤੀ ਤਾ 25,26,27 ਮਈ 2026 ਨੂੰ ਮਕੁੰਬਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਸ਼ਮਸ਼ੇਰ ਸਿੰਘ, ਗੁਰਿੰਦਰ ਪਾਲ, ਕੁਲਦੀਪ ਕੁਮਾਰ, ਜਸਵਿੰਦਰ ਸਿੰਘ, ਜਸਵੀਰ ਸਿੰਘ, ਦਲਜੀਤ ਸਿੰਘ, ਮਨੋਰ ਲਾਲ, ਸ਼ਮਸ਼ੇਰ ਸਿੰਘ, ਅਮਿਤ ਕੁਮਾਰ, ਹਰਭਜਨ ਸਿੰਘ ਆਦਿ ਹਾਜਰ ਸਨ।