‘ਆਪ’ ਸਰਕਾਰ ’ਚ ਔਰਤਾਂ ਸੁਰੱਖਿਅਤ ਨਹੀਂ ☺: ਡਾ. ਥਿਆੜਾ
ਆਪ ਸਰਕਾਰ 'ਚ ਮਹਿਲਾਵਾਂ ਸੁਰਖਿਅਤ ਨਹੀਂ-ਡਾ. ਗੁਰਪ੍ਰੀਤ ਕੌਰ ਥਿਆੜਾ
Publish Date: Thu, 21 May 2026 07:53 PM (IST)
Updated Date: Fri, 22 May 2026 04:16 AM (IST)

ਲੋਕ ਨਗਰ ਕੌਂਸਲ ਚੋਣਾਂ ਚ ਸ਼੍ਰੋਅਦ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ : ਜਥੇ. ਰਮਨਦੀਪ ਸਿੰਘ ਥਿਆੜਾ ਵਾਰਡ ਨੰਬਰ 1 ਅਤੇ 5 ਦੇ ਉਮੀਦਵਾਰਾਂ ਦੇ ਹੱਕ ਚ ਕੀਤੀ ਚੋਣ ਮੀਟਿੰਗ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਮੈਂਬਰ ਜਥੇ. ਰਮਨਦੀਪ ਸਿੰਘ ਥਿਆੜਾ ਅਤੇ ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਵਾਰਡ ਨੰਬਰ 1 ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਨੋਨਾ ਅਤੇ ਵਾਰਡ ਨੰਬਰ 5 ਤੋਂ ਉਮੀਦਵਾਰ ਜਸਵਿੰਦਰ ਸਿੰਘ ਜੱਸੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਲੋਕ ਪਾਰਟੀ ਦੇ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇਸ ਵਾਲ ਨਵਾਂਸ਼ਹਿਰ ਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਕਮੇਟੀ ਬਣਾਉਣਗੇ ਅਤੇ ਆਪਣੀਆਂ ਬੁਨਿਆਦੀ ਸਹੁਲਤਾਂ ਅਤੇ ਰਹਿੰਦੇ ਵਿਕਾਸ ਕਾਰਜਾਂ ਅਤੇ ਸਮਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਮਸਲੇ ਹੱਲ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਵਾਰਡਾਂ ਵਿਚ ਚੋਣ ਪ੍ਰਚਾਰ ਦੌਰਾਨ ਸੱਚਾਈ ਸਾਰਿਆਂ ਦੇ ਸਾਹਮਣੇ ਆ ਰਹੀ ਹੈ। ਅੱਜ ਹਰੇਕ ਵਾਰਡਾਂ ਵਿਚ ਸੀਵਰੇਜ ਦਾ ਗੰਦਾ ਪਾਣੀ ਗਲੀਆਂ, ਨਾਲੀਆਂ ਵਿਚ ਘੁੰਮਦਾ ਨਜ਼ਰ ਆ ਰਿਹਾ ਹੈ। ਜਦਕਿ ਖਸਤਾਹਾਲ ਸੜਕਾਂ, ਪੀਣ ਯੋਗ ਪਾਣੀ ਦੀ ਸਹੀ ਸਪਲਾਈ ਅਤੇ ਬੰਦ ਪਈਆਂ ਸਟਰੀਟ ਲਾਈਟਾਂ ਕਾਰਨ ਲੋਕ ਮੁੱਢਲੀਆਂ ਸਹੁਲਤਾਂ ਤੋਂ ਵਾਂਝੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 1 ਦੇ ਲੋਕ ਹਮੇਸ਼ਾ ਗੰਦੇ ਪਾਣੀ ਦੀ ਸਮਸਿਆ ਦੇ ਨਾਲ ਨਾਲ ਹੜਾਂ ਦੌਰਾਨ ਇਲਾਕੇ ਵਿਚ ਖੜੇ ਹੋਣ ਵਾਲੇ ਪਾਣੀ ਕਾਰਨ ਡੇਂਗੂ, ਮਲੇਰੀਆ ਸਮੇਤ ਹੋਰਨਾਂ ਵੈਕਟਰ ਬੌਰਨ ਬਿਮਾਰੀਆਂ ਨਾਲ ਜੂਝਦੇ ਦੇਖੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 5 ਤੋਂ ਉਮੀਦਵਾਰ ਜਸਵਿੰਦਰ ਸਿੰਘ ਜੱਸੀ ਵਿਚ ਵੀ ਅਧੂਰੇ ਪਏ ਜਲ ਸਪਲਾਈ, ਸੀਵਰੇਜ ਅਤੇ ਗੱਲੀਆਂ ਨਾਲੀਆਂ ਦੇ ਵਿਕਾਸ ਕਾਰਜਾਂ ਤੋਂ ਪਰੇਸ਼ਾਨ ਲੋਕ ਹੁਣ ਆਪ ਸਰਕਾਰ ਦੀ ਕਮੇਟੀ ਨੂੰ ਚੱਲਦਾ ਕਰਨ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਮੜ ਪੰਜਾਬ ਵਿਚ ਲਿਆਉਣ ਲਈ ਚੋਣਾਂ ਦਾ ਇੰਤਜਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਨਵਾਂਸ਼ਹਿਰ ਸਮੇਤ ਪੰਜਾਬ ਚ ਵਿਕਾਸ ਕਾਰਜ ਹੋਏ ਹਨ। ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਵੋਟਰਾਂ ਨੂੰ ਤੱਕੜੀ ਦੇ ਚੋਣ ਨਿਸ਼ਾਨ ਤੇ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਲੋਕ ਦੋਬਾਰਾ ਸੱਤਾ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਕਾਰਜਕਾਲ ਵਿਚ ਨਾਂ ਤਾਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਨਾ ਹੀ ਸੜਕਾਂ ਬਣਾਈਆਂ ਜਾ ਰਹੀਆਂ ਹਨ। ਇਲਾਕੇ ਵਿਚ ਸੀਵਰੇਜ ਵਿਵਸਥਾ ਅਤੇ ਸਫਾਈ ਦਾ ਮੰਦੜਾ ਹਾਲ ਹੈ। ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਜਿਸ ਕਾਰਨ ਸਾਰੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਔਰਤਾਂ ਖਾਸਕਰ ਕੁੜੀਆਂ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗ ਪਈਆਂ ਹਨ। ਲੁੱਟਖੋਹ, ਚੋਰੀਆਂ ਸਮੇਤ ਹੋਰਨਾਂ ਵਾਰਦਾਤਾਂ ਵਿਚ ਹੋਏ ਵਾਧੇ ਨੇ ਲੋਕਾਂ ਦੇ ਮਨਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਛੋਟੇ ਹੁੰਦੀਆਂ ਪੜ੍ਹਦੇ ਸਨ ਤਾਂ ਅੱਜ ਪੰਜਾਬ ਦਾ ਹਾਲ ਬਿਹਾਰ ਵਰਗਾ ਹੋਇਆ ਜਾਪ ਰਿਹਾ ਹੈ। ਜਿਥੇ ਲੁੱਟਾ ਖੋਹਾਂ ਡਕੈਤੀਆਂ ਸਮੇਤ ਹੋਰਨਾਂ ਵਾਰਦਾਤਾਂ ਦਾ ਬੋਲ ਬਾਲਾ ਨਜ਼ਰ ਆਉਂਦਾ ਸੀ। ਰਮਨਦੀਪ ਸਿੰਘ ਥਿਆੜਾ ਨੇ ਕਿਹਾ ਕਿ ਅੱਜ ਵਾਰਡ ਨੰਬਰ 1 ਅਤੇ ਵਾਰਡ ਨੰਬਰ 5 ਪੂਰੀ ਤਰ੍ਹਾਂ ਵਿਕਾਸ ਤੋਂ ਅਣਗੋਲਿਆ ਨਜ਼ਰ ਆ ਰਿਹਾ ਹੈ। ਜਿਸ ਕਾਰਨ ਲੋਕਾਂ ਵਿਚ ਆਪ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਚੋਣ ਪ੍ਰਚਾਰ ਦੌਰਾਨ ਲੋਕਾਂ ਦੀਆਂ ਪਰੇਸ਼ਾਨੀਆਂ ਦੇਖ ਕੇ ਉਨ੍ਹਾਂ ਨੂੰ ਲੋਕਾਂ ਤੇ ਤਰਸ ਆਉਂਦਾ ਹੈ ਅਤੇ ਸਹੁਲਤਾਂ ਨਾ ਦੇਣ ਵਾਲੀਆਂ ਸਰਕਾਰਾਂ ਖਿਲਾਫ ਰੋਸ ਵੱਧਦਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਅਤੇ ਹੋਰਨਾਂ ਪਾਰਟੀਆਂ ਨੂੰ ਨਜ਼ਰ ਅੰਦਾਜ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਆਪਣਾ ਯੋਗਦਾਨ ਦੇਣ। ਇਸ ਮੌਕੇ ਗੁਰਦੀਪ ਸਿੰਘ ਨੌਨਾ ਅਤੇ ਜਸਵਿੰਦਰ ਸਿੰਘ ਜੱਸੀ ਨੇ ਵੀ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਰਿਟਾ. ਡੀਈਓ ਦਿਨੇਸ਼ ਕੁਮਾਰ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।