ਨੌਜਵਾਨ 40 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ
ਮੋਟਰਸਾਇਕਲ ਚਾਲਕ ਨੌਜਵਾਨ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Publish Date: Tue, 03 Mar 2026 06:57 PM (IST)
Updated Date: Wed, 04 Mar 2026 04:09 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਇਕ ਮੋਟਰਸਾਇਕਲ ਚਾਲਕ ਨੌਜਵਾਨ ਨੂੰ ਨਸ਼ੇ ਦੀਆਂ 40 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਪੋਜੇਵਾਲ ਦੇ ਏਐੱਸਆਈ ਪੁਸ਼ਪਿੰਦਰ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਥਾਣੇ ਤੋਂ ਪਿੰਡ ਸੜੋਆ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਪਿੰਡ ਕੁੱਲਪੁਰ ਨੇੜੇ ਪੁੱਜੇ ਤਾਂ ਉਨ੍ਹਾਂ ਨੇ ਪਿੰਡ ਸੜੋਆ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਦੇਖਿਆ ਜਿਹੜਾ ਪੁਲਿਸ ਪਾਰਟੀ ਨੂੰ ਦੇਖਕੇ ਆਪਣੀ ਜੇਬ ਵਿਚੋਂ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਕੇ ਪਿੱਛੇ ਮੁੜਨ ਲੱਗਾ ਸੀ ਪਰ ਉਸ ਦਾ ਮੋਟਰਸਾਈਕਲ ਬੰਦ ਹੋ ਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਨਾਂ-ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਜਸਵੀਰ ਸਿੰਘ ਉਰਫ਼ ਚੀਕੂ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਹਿਆਤਪੁਰ ਰੁੜਕੀ ਦੱਸਿਆ, ਜਦੋਂ ਪੁਲਿਸ ਨੇ ਨੌਜਵਾਨ ਵੱਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਸ਼ੇ ਦੀਆਂ 40 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਵੱਲੋਂ ਕਥਿਤ ਮੁਲਜ਼ਮ ਜਸਵੀਰ ਸਿੰਘ ਉਰਫ਼ ਚੀਕੂ ਨੂੰ ਮੋਟਰ ਸਾਈਕਲ ਨੰਬਰ ਪੀਬੀ-32-ਐਕਸ-9518 ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।