ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ
ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ
Publish Date: Thu, 30 Apr 2026 03:53 PM (IST)
Updated Date: Fri, 01 May 2026 04:02 AM (IST)

30ਐਨਐਸਆਰ02ਪੀ ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨਾਲ ਪ੍ਰਬੰਧਕ। ਪੰਜਾਬ ਜਾਗਰਣ ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪੀਏਯੂ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਯੂਨਿਟ ਵੱਲੋਂ ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ। ਜਿਸ ਵਿਚ ਕੁੱਲ 99 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ। ਵਰਕਸ਼ਾਪ ਦੌਰਾਨ 33 ਵਿਦਿਆਰਥੀ ਪੀਏਯੂ ਦੇ ਮੁੱਖ ਕੈਂਪਸ ਤੋਂ ਸ਼ਾਮਲ ਹੋਏ। ਡਾ. ਬੂਟਾ ਸਿੰਘ ਪ੍ਰਧਾਨ, ਸਟੱਡੀ ਸਰਕਲ, ਪੀਏਯੂ ਲੁਧਿਆਣਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਦੋਵੇਂ ਯੂਨਿਟਾਂ ਦੀ ਸਾਂਝੀ ਭਾਗੀਦਾਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਜ਼ੋਰ ਦਿੱਤਾ ਕਿ ਜਵਾਨੀ ਚ ਜ਼ਿੰਮੇਵਾਰੀ ਲੈਣ ਅਤੇ ਹਿੰਮਤ ਨਾਲ ਅੱਗੇ ਵਧਣ ਦਾ ਸਭ ਤੋਂ ਵਧੀਆ ਸਮਾਂ ਹੈ। ਉਨ੍ਹਾਂ ਨੇ ਆਰਟੀਫੀਸ਼ਲ ਇੰਟੈਲੀਜੈਂਸ ਦੇ ਯੁੱਗ ਵਿਚ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨ ਦੀ ਲੋੜ ਉਤੇ ਵੀ ਜ਼ੋਰ ਦਿੱਤਾ। ਬਰਜਿੰਦਰਪਾਲ ਸਿੰਘ ਮੁੱਖ ਆਯੋਜਕ ਸਟੱਡੀ ਸਰਕਲ ਨੇ ਇੱਛਾ-ਸ਼ਕਤੀ, ਹਿੰਮਤ ਅਤੇ ਮਾਨਸਿਕ ਤੰਦਰੁਸਤੀ ਦੀ ਮਹੱਤਤਾ ਉਤੇ ਰੌਸ਼ਨੀ ਪਾਈ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਅਤੇ ਧਾਰਮਿਕ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਡਾ. ਸਰਬਜੀਤ ਸਿੰਘ ਮੁੱਖ ਬੁਲਾਰੇ ਨੇ ‘ਐਟੀਟਿਊਡ ਡਿਟਰਮਾਈਨਜ਼ ਐਲਟੀਟਿਊਡ ਏਆਈ ਯੁੱਗ ’ਚ ਲੀਡਰਸ਼ਿਪ’ ਵਿਸ਼ੇ ’ਤੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਦਾ ਸਹੀ ਉਪਯੋਗ ਕਰ ਕੇ ਆਪਣੇ ਕਰੀਅਰ ਨੂੰ ਏਆਈ ਪਰੂਫ ਬਣਾਉਣ ਲਈ ਪ੍ਰੇਰਿਤ ਕੀਤਾ। ਗੁਰਮੀਤ ਸਿੰਘ, ਡਾਇਰੈਕਟਰ ਓਵਰਸੀਜ਼, ਸਟੱਡੀ ਸਰਕਲ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਸਿਲੇਬਸ ਤੋਂ ਇਲਾਵਾ ਵਧੇਰੇ ਪੜ੍ਹਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਪਣੀ ਲਿਖੀ ਕਿਤਾਬ ਸਿੱਖਸ ਇਨ ਬੈਂਕਿੰਗ“ ਕਾਲਜ ਲਾਇਬ੍ਰੇਰੀ ਨੂੰ ਭੇਟ ਕੀਤੀ। ਪੀਏਯੂ ਲੁਧਿਆਣਾ ਤੋਂ ਵਰਕਸ਼ਾਪ ’ਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਵਰਕਸ਼ਾਪ ਤੋਂ ਬਾਅਦ ਕਾਲਜ ਦਾ ਦੌਰਾ ਵੀ ਕਰਵਾਇਆ। ਅੰਤ ’ਚ ਡਾ. ਮਨਮੋਹਨਜੀਤ ਸਿੰਘ ਡੀਨ ਪੀਏਯੂ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਨੇ ਸਮੇਂ ਦਾ ਸਹੀ ਪ੍ਰਬੰਧ ਤੇ ਚੰਗੀ ਸੰਗਤ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਉਨ੍ਹਾਂ ਆਯੋਜਕ ਟੀਮ ਤੇ ਵਿਸ਼ੇਸ਼ ਵਕਤਾਵਾਂ ਦਾ ਧੰਨਵਾਦ ਕੀਤਾ ਅਤੇ ਮਹਿਮਾਨਾਂ ਨੂੰ ਪੌਦੇ ਭੇਟ ਕਰ ਕੇ ਸਨਮਾਨਿਤ ਕੀਤਾ। ਸਮਾਗਮ ਦਾ ਸੁਚੱਜਾ ਆਯੋਜਨ ਅਧਿਆਪਕ ਇੰਚਾਰਜ ਡਾ. ਜਸਕਿਰਨਦੀਪ ਕੌਰ ਅਤੇ ਵਿਦਿਆਰਥੀ ਅਰਸ਼ਦੀਪ ਸਿੰਘ ਤੇ ਜਸ਼ਨਪ੍ਰੀਤ ਕੌਰ ਨੇ ਕੀਤਾ।