300 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, ਕੇਸ ਦਰਜ
300 ਪਾਬੰਦੀਸੁਦਾ ਗੋਲੀਆਂ ਬਰਾਮਦ, ਕੇਸ ਦਰਜ
Publish Date: Mon, 23 Feb 2026 04:11 PM (IST)
Updated Date: Tue, 24 Feb 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ 300 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇੜੇ ਬਿਜਲੀ ਗਰਿਡ ਪੱਖੋ ਕਲਾ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੁੜਨ ਲੱਗਾ ਤੇ ਹੱਥ ਫੜੇ ਲਿਫਾਫਾ ਪਲਾਸਟਕਿ ਨੂੰ ਸੁੱਟ ਦਿੱਤਾ ਜਦੋਂ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਨਾਮ ਪਤਾ ਪੁਛਿਆ ਤਾਂ ਇਸ ਨੇ ਆਪਣਾ ਨਾਮ ਜੀਵਨ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਸੈਸੀ ਬਸਤੀ ਜੋਗਾ (ਮਾਨਸਾ) ਦੱਸਿਆ। ਪਲਿਸ ਨੇ ਉਕਤ ਵਿਅਕਤੀ ਤੋਂ 300 ਨਸ਼ੀਲੀਆਂ ਗੋਲੀਆਂ ਰੰਗ ਬਾਵਾ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਹੈ।