140 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
140 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Mon, 06 Apr 2026 05:35 PM (IST)
Updated Date: Mon, 06 Apr 2026 05:37 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ 140 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਬਲਵੰਤ ਸਿੰਘ ਉਰਫ ਬੰਟੀ ਪੁੱਤਰ ਬਲਵੀਰ ਸਿੰਘ ਵਾਸੀ ਨੇੜੇ ਜਲੌਰ ਦੀ ਚੱਕੀ ਸੰਧੂ ਪੱਤੀ ਬਰਨਾਲਾ, ਅਮਨ ਪੁੱਤਰ ਰਜਿੰਦਰ ਸਿੰਘ ਵਾਸੀ ਬਾਲਾ ਪੱਤੀ ਸੰਘੇੜਾ ਉਕਤਾਨ ਬਾਹਰੋ ਨਸ਼ੀਲੀਆਂ ਗੋਲੀਆਂ ਲਿਆ ਕੇ ਸ਼ਹਿਰ ਬਰਨਾਲਾ ਅਤੇ ਆਲੇ ਦੁਆਲੇ ਦੇ ਪਿੰਡਾਂ ’ਚ ਵੇਚਣ ਦਾ ਧੰਦਾ ਕਰਦੇ ਹਨ। ਜੋ ਅੱਜ ਵੀ ਕਪਾਹ ਮੰਡੀ ਬਰਨਾਲਾ ਵਿਖੇ ਤੁਰ ਫਿਰਕੇ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ ’ਚ ਹਨ ਜੇ ਕਪਾਹ ਮੰਡੀ ਬਰਨਾਲਾ ’ਚ ਤਲਾਸ਼ ਕੀਤੀ ਜਾਵੇ ਤਾਂ ਉਕਤਾਨ ਵਿਅਕਤੀ ਕਾਬੂ ਆ ਸਕਦੇ ਹਨ। ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ 140 ਪਾਬੰਦੀਸ਼ੁਦਾ ਗੋਲ਼ੀਆਂ ਰੰਗ ਬਾਵਾ ਬਰਾਮਦ ਕਰਵਾਈਆਂ।