ਪਰਦੀਪ ਸਿੰਘ ਕਸਬਾ, ਸੰਗਰੂਰ :

ਜ਼ਿਲ੍ਹਾ ਸੰਗਰੂਰ ਵਿੱਚ ਇੱਕ 86 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ ਹੋ ਜਾਣ ਤੋਂ ਬਾਅਦ ਜ਼ਿਲ੍ਹੇ ਵਿੱਚ ਕੁੱਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 40 ਹੋ ਗਈ ਹੈ। ਜ਼ਿਕਰਯੋਗ ਹੈ ਕਿ 2 ਦਿਨਾਂ ਵਿੱਚ ਜ਼ਿਲ੍ਹੇ ਸੰਗਰੂਰ ਵਿੱਚ ਚੌਥੀ ਮੌਤ ਹੈ। ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ 13 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਆਉਣ ਨਾਲ ਜ਼ਿਲ੍ਹੇ ਵਿੱਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1346 ਹੋ ਗਈ ਹੈ। ਜ਼ਿਲ੍ਹੇ ਵਿੱਚ ਚੰਗੀ ਖ਼ਬਰ ਇਹ ਹੈ ਕਿ ਮੰਗਲਵਾਰ ਨੂੰ 10 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ।

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿੱਚ 6 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਆਏ ਇਸੇ ਤਰ੍ਹਾਂ ਬਲਾਕ ਸੁਨਾਮ ਵਿੱਚ 2, ਕੌਹਰੀਆਂ ਬਲਾਕ ਵਿੱਚ 2 ਗਰਭਵਤੀ ਅੌਰਤਾਂ ਅਤੇ ਲੌਂਗੋਵਾਲ, ਅਮਰਗੜ੍ਹ, ਭਵਾਨੀਗੜ੍ਹ ਬਲਾਕ ਵਿੱਚ ਇੱਕ-ਇੱਕ ਕੋਰੋਨਾ ਮਰੀਜ਼ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਐਕਟਿਵ ਕੋਰੋਨਾ ਮਰੀਜਾਂ ਦੀ ਗਿਣਤੀ 213 ਹੈ 794 ਮਰੀਜ਼ਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। 2 ਮਰੀਜਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।