ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 100 ਉੱਦਮੀ ਔਰਤਾਂ ਦਾ ਸਨਮਾਨ
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 100 ਉੱਦਮੀ ਔਰਤਾਂ ਦਾ ਸਨਮਾਨ
Publish Date: Sun, 15 Mar 2026 06:39 PM (IST)
Updated Date: Mon, 16 Mar 2026 04:13 AM (IST)

ਆਪਣਾ ਕਾਰੋਬਾਰ ਆਪਣੀ ਪਛਾਣ ਤਹਿਤ ਕਰਾਇਆ ਸਨਮਾਨ ਸਮਾਗਮ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਕਤੀਕਰਨ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ ਆਪਣਾ ਕਾਰੋਬਾਰ ਆਪਣੀ ਪਛਾਣ ਤਹਿਤ ਬਲਾਕ ਪੱਧਰੀ ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਾਏ ਜਾ ਰਹੇ ਹਨ। ਇਸ ਲੜੀ ਤਹਿਤ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਰਨਾਲਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਵਿਭਾਗ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਇਥੇ ਸ਼ਕਤੀ ਕਲਾ ਮੰਦਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਦੇ ਮਾਤਾ ਸਰਬਜੀਤ ਕੌਰ ਵੱਲੋਂ 100 ਉਦਮੀ ਔਰਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਰਬਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਓਨ੍ਹਾਂ ਕਿਹਾ ਕਿ ਔਰਤਾਂ ਨੂੰ ਬਣਦਾ ਮਾਣ-ਸਨਮਾਨ ਤੇ ਹੱਲਾਸ਼ੇਰੀ ਦੇਣ ਲਈ ਅਜਿਹੇ ਸਮਾਗਮ ਕਰਾਏ ਜਾ ਰਹੇ ਹਨ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਰਾਹੀਂ ਉੱਦਮੀ ਔਰਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਸਵੈ ਸਹਾਇਤਾ ਗਰੁੱਪਾਂ ਰਾਹੀਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਓਨ੍ਹਾਂ ਦੱਸਿਆ ਕਿ ਆਪਣਾ ਕਾਰੋਬਾਰ ਕਰਨ ਵਾਲ਼ੀਆਂ ਔਰਤਾਂ ਨੂੰ ਰਾਜ ਪੱਧਰ ’ਤੇ ਸਨਮਾਨਿਤ ਕੀਤਾ ਜਾਵੇਗਾ ਤੇ ਚੁਣੀਆਂ ਹੋਈਆਂ ਮਹਿਲਾ ਉਦਮੀਆਂ ਨੂੰ 25,000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ। ਇਸ ਮੌਕੇ ਏਡੀਸੀ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਸਨਮਾਨਿਤ ਔਰਤਾਂ ਨੂੰ ਵਧਾਈ ਦਿੱਤੀ। ਇਹ ਔਰਤਾਂ ਬਾਕੀ ਸਭ ਲਈ ਮਿਸਾਲ ਹਨ। ਜਿਨ੍ਹਾਂ ਨੇ ਸਵੈ ਸਹਾਇਤਾ ਗਰੁੱਪਾਂ ਰਾਹੀਂ ਜਾਂ ਆਪਣੇ ਕਾਬਲੀਅਤ ਰਾਹੀਂ ਪਛਾਣ ਬਣਾਈ ਹੈ ਤੇ ਕਾਰੋਬਾਰ ਚਲਾਇਆ ਹੈ। ਇਸ ਮੌਕੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਅਤੇ ਮਹਿਲਾ ਵਿੰਗ ਆਗੂ ਨਿਸ਼ਾ ਸ਼ਰਮਾ ਨੇ ਕਿਹਾ ਕਿ ਇਹ ਔਰਤਾਂ ਆਪਣੇ ਉੱਦਮ ਤੇ ਮਿਹਨਤ ਨਾਲ ਨਾ ਸਿਰਫ਼ ਆਪਣੇ ਪਰਿਵਾਰਾਂ ਦੀ ਆਰਥਿਕ ਹਾਲਤ ਮਜ਼ਬੂਤ ਕਰ ਰਹੀਆਂ ਹਨ, ਸਗੋਂ ਸਮਾਜ ਲਈ ਵੀ ਪ੍ਰੇਰਣਾ ਦਾ ਸਰੋਤ ਬਣ ਰਹੀਆਂ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇ ਕੇ, ਮੁਨੀਸ਼ ਗਰਗ ਪ੍ਰਧਾਨ ਨਗਰ ਕੌਂਸਲ ਭਦੌੜ, ਨਿਰਭੈ ਸਿੰਘ ਧੌਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਦੌੜ, ਅਵਤਾਰ ਸਿੰਘ ਬਲਾਕ ਸੰਮਤੀ ਚੇਅਰਮੈਨ, ਮਹਿਲਾ ਆਗੂ ਰਵਿੰਦਰ ਕੌਰ, ਰਮਨਦੀਪ ਕੌਰ, ਰਾਜਵਿੰਦਰ ਕੌਰ, ਲਛਮੀ ਰਾਣੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਮਣੀਕ ਸ਼ਰਮਾ ਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦਾ ਸਟਾਫ਼ ਮੌਜੂਦ ਸੀ।