12 ਬੋਤਲਾਂ ਸ਼ਰਾਬ ਬਰਾਮਦ
12 ਬੋਤਲ ਸ਼ਰਾਬ ਬਰਾਮਦ
Publish Date: Thu, 05 Feb 2026 06:32 PM (IST)
Updated Date: Fri, 06 Feb 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸ਼ਹਿਣਾ ਦੀ ਪੁਲਿਸ ਨੇ 12 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਉਰਫ ਟੈਣੀ ਪੁੱਤਰ ਜੀਤ ਸਿੰਘ ਅਤੇ ਸੁਖਦੀਪ ਸਿੰਘ ਉਰਫ ਸੁੱਖੀ ਪੁੱਤਰ ਜਗਸੀਰ ਸਿੰਘ ਵਾਸੀਆਨ ਸ਼ਹਿਣਾ ਜੋ ਬਾਹਰੋ ਸ਼ਰਾਬ ਠੇਕਾ ਦੇਸੀ ਸਸਤੇ ਭਾਅ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦੇ ਆਦੀ ਹਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ ਹਰਿਆਣਾ ਬਰਾਮਦ ਕੀਤੀ।