
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵੱਲੋਂ 125ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ

ਮਹਾਂਵੀਰ ਗੋਇਲ, ਪੰਜਾਬੀ ਜਾਗਰਣ,
ਅਹਿਮਦਗੜ੍ਹ : ਸਟੇਟ ਐਵਾਰਡੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵੱਲੋਂ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਹੇਠ 125ਵਾਂ ਰਾਸ਼ਨ ਵੰਡ ਸਮਾਰੋਹ ਦਿਆਨੰਦ ਆਦਰਸ਼ ਵਿਦਿਆਲਿਆ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਪਾਰਟੀ ਉਮੀਦਵਾਰ ਜਸਬੀਰ ਸਿੰਘ ਜੱਸੀ ਮੰਨਵੀ ਮੁੱਖ ਮਹਿਮਾਨ ਸਨ। ਇਸ ਮੌਕੇ ਹਰਮੇਲ ਸਿੰਘ ਸਾਬਕਾ ਪੰਚਾਇਤ ਅਫਸਰ ਅਤੇ ਸਰਪੰਚ ਗੁਰਜੀਤ ਸਿੰਘ ਲਹਿਰਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਜੱਸੀ ਮੰਨਵੀ ਨੇ ਕਲੱਬ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ “ਮੁੰਡੇ ਅਹਿਮਦਗੜ੍ਹ ਦਾ ਵੈਲਫੇਅਰ ਕਲੱਬ ਸਿਰਫ਼ ਇੱਕ ਸੰਸਥਾ ਨਹੀਂ, ਸਗੋਂ ਮਨੁੱਖਤਾ ਦੀ ਸੱਚੀ ਸੇਵਾ ਦਾ ਪ੍ਰਤੀਕ ਹੈ। ਲਗਾਤਾਰ 10 ਸਾਲਾਂ ਤੋਂ ਲੋੜਵੰਦ ਲੋਕਾਂ ਦੀ ਨਿਸ਼ਕਾਮ ਸੇਵਾ ਕਰਨਾ ਇੱਕ ਵੱਡੀ ਉਪਲਬਧੀ ਹੈ। ਇਸ ਤਰ੍ਹਾਂ ਦੇ ਉਪਰਾਲੇ ਸਮਾਜ ਲਈ ਪ੍ਰੇਰਣਾ ਸ੍ਰੋਤ ਹਨ ਅਤੇ ਹੋਰ ਸੰਸਥਾਵਾਂ ਨੂੰ ਵੀ ਸੇਵਾ ਕਾਰਜਾਂ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕਰਦੇ ਹਨ।
ਹਰਮੇਲ ਸਿੰਘ ਸਾਬਕਾ ਪੰਚਾਇਤ ਅਫ਼ਸਰ ਨੇ ਕਿਹਾ ਕਿ ਕਲੱਬ ਵੱਲੋਂ ਰਾਸ਼ਨ ਵੰਡਣ ਦੇ ਨਾਲ-ਨਾਲ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਾ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਨਾਲ ਲੋੜਵੰਦਾਂ ਨੂੰ ਸਿਰਫ਼ ਆਰਥਿਕ ਸਹਾਇਤਾ ਹੀ ਨਹੀਂ ਮਿਲਦੀ, ਸਗੋਂ ਉਹ ਆਤਮ ਨਿਰਭਰ ਬਣਨ ਵੱਲ ਵੀ ਪ੍ਰੇਰਿਤ ਹੁੰਦੇ ਹਨ। ਉਨ੍ਹਾਂ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਦਾਨੀ ਸੱਜਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਮਾਜ ਭਲਾਈ ਕਾਰਜ ਜਾਰੀ ਰੱਖਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ। ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਕਿ ਕਲੱਬ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਦਾ ਰਹੇਗਾ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ।
ਇਸ ਮੌਕੇ ਪ੍ਰਿੰਸੀਪਲ ਬਿਪਨ ਸੇਠੀ, ਅਰੁਣ ਵਰਮਾ, ਮਹਾਂਵੀਰ ਗੋਇਲ, ਕੌਂਸਲਰ ਕਮਿੱਕਰ ਰਾਮ, ਵਿਸ਼ਾਲ ਸਿੰਗਲਾ, ਮਨੀ ਸੇਖਾ, ਸੁਦਾਗਰ ਸਿੰਘ ਲੇਲ, ਕਮਲ ਅਰੋੜਾ , ਬਲਜਿੰਦਰ ਸਿੰਘ ਧਾਲੀਵਾਲ, ਲੱਕੀ ਗਰਚਾ, ਮਨੀ ਸੇਖਾ, ਸਤਵੀਰ ਸਿੰਘ, ਮਾਸਟਰ ਜਸਵੀਰ ਸਿੰਘ, ਰੌਸ਼ਨ ਖਾਨ, ਨਵਾਬ ਟੇਲਰ, ਪ੍ਰੀਤ ਬੋਪਾਰਾਏ, ਰੌਕੀ ਰਤਨ, ਸੰਦੀਪ ਸ਼ਰਮਾ, ਮਨਪ੍ਰੀਤ ਰੰਗੂਵਾਲ ਹਾਜ਼ਰ ਸਨ।