- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਸ਼ੀਰਵਾਦ ਸਕੂਲ ’ਚ ਪੈਂਤੀ ਅੱਖਰ ਮੁਕਾਬਲਾ ਕਰਵਾਇਆ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ,
ਚੀਮਾ ਮੰਡੀ : ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ।
ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ, ਨੌਜਵਾਨ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਅਤੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।
ਇਸ ਮੌਕੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਪੈਂਤੀ ਅੱਖਰ ਮੁਕਾਬਲਾ ਕਰਵਾਇਆ ਜਿਸ ਵਿੱਚੋਂ ਅੰਬਰਜੋਤ ਕੌਰ, ਕਮਲਪ੍ਰੀਤ ਕੌਰ, ਹੁਸਨਜੋਤ ਕੌਰ, ਅਰਮਾਨਦੀਪ ਕੌਰ, ਅੰਸ਼ਮੀਤ ਸਿੰਘ, ਸਚਿੰਦਰ ਕੌਰ, ਗੁਰਸੀਰਤ ਕੌਰ, ਦੀਪਿਕਾ, ਗੁਰਵਿੰਦਰ ਸਿੰਘ, ਮਨਸੀਰਤ ਕੌਰ, ਕਮਲਪ੍ਰੀਤ ਕੌਰ, ਰਾਜਵੀਰ ਕੌਰ, ਕਮਲਪ੍ਰੀਤ ਕੌਰ, ਨਮਨਪ੍ਰੀਤ ਕੌਰ,ਮਨਦੀਪ ਕੌਰ, ਜਸਪ੍ਰੀਤ ਸਿੰਘ ਤੇ ਸੰਜਨਾ ਰਾਣੀ ਅੱਵਲ ਰਹੇ। ਸਕੂਲ ਦੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਵਿਸ਼ਵ ਪੰਜਾਬੀ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜੇ ਰਹਿਣ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਪ ਪ੍ਰਿੰਸੀਪਲ ਗੁਰਮੀਤ ਕੌਰ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਅੰਮ੍ਰਿਤ ਕੌਰ,ਚਰਨਜੀਤ ਕੌਰ ਅਤੇ ਸਰਬਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।