12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ
12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ
Publish Date: Tue, 17 Feb 2026 03:53 PM (IST)
Updated Date: Wed, 18 Feb 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਵੱਲੋਂ 2 ਵਿਅਕਤੀਆਂ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕੁਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ ਜੋ ਕਿ ਅੱਜ ਵੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ। ਪੁਲਿਸ ਵੱਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਇਸ ਕੰਮ ਵਿਚ ਇਸ ਦਾ ਸਾਥੀ ਪਰਮਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਬਰਨਾਲਾ ਵੀ ਸਾਥ ਦਿੰਦਾ ਹੈ। ਪੁਲਿਸ ਵੱਲੋਂ ਕੁਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪਰਮਿੰਦਰ ਸਿੰਘ ਨੂੰ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ।