2 ਮਾਮਲੇ ਦਰਜ, 2 ਮੁਲਜ਼ਮ ਗ੍ਰਿਫ਼ਤਾਰ
2 ਮਾਮਲੇ ਦਰਜ, 2 ਮੁਲਜ਼ਮ ਗ੍ਰਿਫਤਾਰ
Publish Date: Wed, 18 Mar 2026 04:48 PM (IST)
Updated Date: Wed, 18 Mar 2026 04:52 PM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ ਖਨੌਰੀ : ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 9 ਮਾਰਚ ਤੋ 15 ਮਾਰਚ ਤੱਕ ਡਰੱਗ ਦੇ 2 ਮੁਕੱਦਮੇ ਦਰਜ ਕਰ ਕੇ 2 ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਐੱਨਡੀਪੀਐੱਸ ਐਕਟ ਦਾ ਇੱਕ ਕੇਸ ਦਰਜ ਕਰ ਕੇ ਇਕ ਮੁਲਜ਼ਮ ਪਾਸੋਂ 60 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। 1 ਕੇਸ ਐਕਸਾਈਜ਼ ਐਕਟ ਅਧੀਨ ਦਰਜ ਕਰ ਕੇ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਵਾ ਕੇ 1 ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ। ਨਸ਼ੇ ਦੀ ਦਲਦਲ ਵਿੱਚ ਫਸੇ 1 ਵਿਅਕਤੀ ਨੂੰ ਇਲਾਜ ਲਈ ਦਾਖਲ ਕਰਵਾਇਆ ਅਤੇ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋਂ ਦਵਾਈ ਦਿਵਾਈ ਗਈ ਅਤੇ 7 ਵੱਖ-ਵੱਖ ਮੁਕੱਦਮਿਆਂ ਵਿੱਚ 8 ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 127 ਟ੍ਰੈਫਿਕ ਚਾਲਾਨ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 31 ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ 1 ਵਿਅਕਤੀ ਵਿਰੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।